ਗ੍ਰਹਿ ਮੰਤਰਾਲੇ ਨੇ 9 ਸਲਾਹਕਾਰਾਂ ਨੂੰ ਹਟਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਅੱਜ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਉਸਦੇ 9 ਸਲਾਹਕਾਰਾਂ ਨੂੰ ਹਟਾ ਦਿੱਤਾ ਹੈ। ਜਿਨ੍ਹਾਂ ਸਲਾਹਕਾਰਾਂ ਨੂੰ ਹਟਾਇਆ ਗਿਆ ਉਨ੍ਹਾਂ ਵਿਚ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਸਲਾਹਕਾਰ ਵੀ ਸ਼ਾਮਲ ਹਨ। ਸਲਾਹਕਾਰਾਂ ਨੂੰ ਹਟਾਏ ਜਾਣ ਨੂੰ ਲੈ ਕੇ ਗ੍ਰਹਿ ਮੰਤਰਾਲੇ ਵਲੋਂ ਦਲੀਲ ਦਿੱਤੀ ਗਈ ਹੈ ਕਿ ਜਿਨ੍ਹਾਂ ਅਹੁਦਿਆਂ ‘ਤੇ ਇਨ੍ਹਾਂ ਵਿਅਕਤੀਆਂ ਦੀ ਨਿਯੁਕਤੀ ਕੀਤੀ ਗਈ ਸੀ, ਉਨ੍ਹਾਂ ਦੀ ਮਨਜੂਰੀ ਕੇਂਦਰ ਸਰਕਾਰ ਕੋਲੋਂ ਨਹੀਂ ਲਈ ਗਈ ਸੀ। ਇਸ ਫੈਸਲੇ ਨਾਲ ਆਉਣ ਵਾਲੇ ਦਿਨਾਂ ਵਿਚ ਕੇਜਰੀਵਾਲ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਟਕਰਾਅ ਹੋਰ ਵਧਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਇਸ ਫੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …