ਅੰਮ੍ਰਿਤਸਰ ‘ਚ 12 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜਨਾਹ
ਅੰਮ੍ਰਿਤਸਰ/ਬਿਊਰੋ ਨਿਊਜ਼
ਮਾਸੂਮ ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ ਵਿਚ ਹੁਣ ਹਾਲਤ ਇਹੋ ਜਿਹੇ ਹਨ ਕਿ ਦੁੱਧ-ਮੂੰਹੀਆਂ ਬੱਚੀਆਂ ਤੱਕ ਨੂੰ ਦਰਿੰਦੇ ਆਪਣੀ ਹਵਸ ਦਾ ਸ਼ਿਕਾਰ ਬਣਾ ਰਹੇ ਹਨ। ਕਠੂਆ, ਸੂਰਤ ਤੇ ਰੋਹਤਕ ਤੋਂ ਬਾਅਦ ਹੁਣ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ 12 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸੇ ਦੌਰਾਨ ਅੱਜ ਇੰਗਲੈਂਡ ਦੀ ਸੰਸਦ ਵਿੱਚ ਵੀ ਕਠੂਆ ‘ਚ ਹੋਏ ਜ਼ਬਰ ਜਨਾਹ ਦਾ ਮਾਮਲਾ ਉੱਠਿਆ। ਸੰਸਦ ਵਿਚ ਮੰਗ ਕੀਤੀ ਗਈ ਕਿ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …