ਦੋਵਾਂ ਮੁਲਜ਼ਮਾਂ ਦੇ ਸਬੰਧ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਸਟੇਟ ਸਪੈਸ਼ਲ ਸੈੱਲ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ 7 ਕਿੱਲੋ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ। ਕੌਮਾਂਤਰੀ ਬਜ਼ਾਰ ਵਿੱਚ ਬਰਾਮਦ ਹੈਰੋਇਨ ਦੀ ਕੀਮਤ ਲਗਪਗ 35 ਕਰੋੜ ਰੁਪਏ ਹੈ। ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਹਿਣ ‘ਤੇ ਕੰਮ ਕਰਦੇ ਸੀ ਜੋ ਇਸ ਵੇਲੇ ਜੇਲ੍ਹ ਵਿੱਚ ਕੈਦ ਹੈ। ਸਪੈਸ਼ਲ ਸੈੱਲ ਨੇ ਮੁਲਜ਼ਮਾਂ ਨੂੰ ਉਦੋਂ ਫੜਿਆ ਜਦੋਂ ਉਹ ਏਅਰਪੋਰਟ ਰੋਡ, ਅੰਮ੍ਰਿਤਸਰ ‘ਤੇ ਹੈਰੋਇਨ ਨੂੰ ਅੱਗੇ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੇ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …