1.7 C
Toronto
Wednesday, January 14, 2026
spot_img
Homeਪੰਜਾਬਚੰਡੀਗੜ੍ਹ 'ਚ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ 'ਤੇ...

ਚੰਡੀਗੜ੍ਹ ‘ਚ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ‘ਤੇ ਪੁਲਿਸ ਨੇ ਛੱਡੀਆਂ ਪਾਣੀ ਦੀ ਬੁਛਾਰਾਂ

ਐਸਸੀ/ਐਸਟੀ ਵਿਦਿਆਰਥੀਆਂ ਦਾ ਵਜ਼ੀਫਾ ਜਾਰੀ ਨਹੀਂ ਕਰ ਰਹੀ ਕੇਂਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਐੱਸ. ਸੀ.\ਐੱਸ. ਟੀ. ਵਿਦਿਆਰਥੀਆਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਵਜ਼ੀਫਾ ਨਾ ਦਿਤੇ ਜਾਣ ਦੇ ਵਿਰੋਧ ਵਿਚ ਅੱਜ ਪੰਜਾਬ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਯੂਥ ਕਾਂਗਰਸੀਆਂ ‘ਤੇ ਪਾਣੀ ਦੀਆਂ ਬੁਛਾਰਾਂ ਛੱਡੀਆਂ ਗਈਆਂ। ਇਸ ਮੌਕੇ ਪੰਜਾਬ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਯੂਥ ਕਾਂਗਰਸ ਦੇ ਵਰਕਰ ਪਹੁੰਚੇ ਹੋਏ ਸਨ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਲਾਲੀ ਵਲੋਂ ਕੀਤੀ ਗਈ। ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੀ ਮੌਜੂਦ ਸਨ। ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਲਾਲੀ ਸਮੇਤ ਕਈ ਵਰਕਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਕਾਂਗਰਸ ਦਾ ਇਲਜ਼ਾਮ ਹੈ ਕਿ ਮੋਦੀ ਸਰਕਾਰ ਵਿਦਿਆਰਥੀਆਂ ਦੇ 1615 ਕਰੋੜ ਰੁਪਏ ਜਾਰੀ ਨਹੀਂ ਕਰ ਰਹੀ।

RELATED ARTICLES
POPULAR POSTS