ਕਿਹਾ, ਫਿਲਮ ਦਾ 30 ਫੀਸਦੀ ਹਿੱਸਾ ਬਾਦਲਾਂ ਕੋਲ ਜਾਣਾ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਯੂਨਾਈਟਿਡ ਸਿੱਖ ਮੂਵਮੈਂਟ ਦੇ ਆਗੂਆਂ ਨੇ ‘ਨਾਨਕ ਸ਼ਾਹ ਫਕੀਰ’ ਫਿਲਮ ਦੇ ਨਿਰਮਤਾ ਹਰਿੰਦਰ ਸਿੰਘ ਸਿੱਕਾ ਦੀ ਪੰਥ ਵਾਪਸੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਸ ਫਿਲਮ ਨੂੰ ਪਹਿਲਾਂ ਹਰੀ ਝੰਡੀ ਦਿੱਤੀ ਸੀ, ਉਨ੍ਹਾਂ ਤੋਂ ਫਿਲਮ ਦੇ ਨਿਰਮਾਣ ‘ਤੇ ਆਇਆ ਖ਼ਰਚਾ ਫਿਲਮ ਦੇ ਨਿਰਮਾਤਾ ਨੂੰ ਦਿਵਾਉਣਾ ਚਾਹੀਦਾ ਹੈ।
ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਯੂਨਾਈਟਿਡ ਸਿੱਖ ਮੂਵਮੈਂਟ ਦੇ ਸਕੱਤਰ ਜਨਰਲ ਕੈਪਟਨ ਚੰਨਣ ਸਿੰਘ, ਸੀਨੀਅਰ ਆਗੂ ਡਾ. ਭਗਵਾਨ ਸਿੰਘ, ਗੁਰਨਾਮ ਸਿੰਘ ਸਿੱਧੂ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਸਿੱਖ ਪੰਥ ਦਾ ਇਹ ਪੱਕਾ ਫੈਸਲਾ ਹੈ ਕਿ ਸਿੱਖ ਗੁਰੂਆਂ ਦੇ ਫਿਲਮਾਂ ਅਤੇ ਨਾਟਕਾਂ ਵਿਚ ਕਿਰਦਾਰ ਨਹੀਂ ਨਿਭਾਏ ਜਾ ਸਕਦੇ ਤਾਂ ਅਕਾਲ ਤਖ਼ਤ ਸਹਿਬ ਦੇ ਜਥੇਦਾਰ ਨੇ 27 ਜਨਵਰੀ 2015 ਨੂੰ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਨੂੰ ਪ੍ਰਸੰਸਾ ਪੱਤਰ ਕਿਉਂ ਦਿੱਤਾ ਸੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਫਿਲਮ ਦੀ ਕਮਾਈ ਦਾ 30 ਫੀਸਦੀ ਹਿੱਸਾ ਬਾਦਲ ਪਰਿਵਾਰ ਨੂੰ ਜਾਣਾ ਸੀ। ਇਨ੍ਹਾਂ ਆਗੂਆਂ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ 29 ਅਪ੍ਰੈਲ ਨੂੰ ਅਕਾਲ ਤਖ਼ਤ ਸਹਿਬ ਵਿਖੇ ਪਹੁੰਚਣ।
Home / ਪੰਜਾਬ / ਯੂਨਾਈਟਿਡ ਸਿੱਖ ਮੂਵਮੈਂਟ ਦੇ ਆਗੂਆਂ ਨੇ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਨਿਰਮਾਤਾ ਹਰਿੰਦਰ ਸਿੱਕਾ ਦੀ ਪੰਥ ‘ਚ ਵਾਪਸੀ ਦੀ ਕੀਤੀ ਮੰਗ
Check Also
ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ ਚੰਡੀਗੜ੍ਹ/ਬਿਊਰੋ …