ਇਨ੍ਹਾਂ ਵਿਚ ਭਾਜਪਾ ਦੇ 12 ਅਤੇ ਕਾਂਗਰਸ ਦੇ 4 ਨੇਤਾ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਭਰ ਵਿਚ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ ਵਿਚ 48 ਸੰਸਦ ਮੈਂਬਰ ਅਤੇ ਵਿਧਾਇਕ ਆਰੋਪੀ ਹਨ। ਇਨ੍ਹਾਂ ਵਿਚ 45 ਵਿਧਾਇਕ ਅਤੇ ਤਿੰਨ ਸੰਸਦ ਮੈਂਬਰ ਹਨ। ਇਹ ਜਾਣਕਾਰੀ ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਜ਼ ਅਤੇ ਨੈਸ਼ਨਲ ਇਲੈਕਸ਼ਨ ਵਾਚ ਦੀ ਰਿਪੋਰਟ ਵਿਚ ਦਿੱਤੀ ਗਈ ਹੈ। ਇਸ ਮੁਤਾਬਕ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਦੇ 12 ਵਿਧਾਇਕ ਅਤੇ ਸੰਸਦ ਮੈਂਬਰਾਂ ‘ਤੇ ਮਹਿਲਾਵਾਂ ਖਿਲਾਫ ਅਪਰਾਧ ਦੇ ਕੇਸ ਦਰਜ ਹਨ। ਭਾਜਪਾ ਦੇ ਸਭ ਤੋਂ ਜ਼ਿਆਦਾ 12 ਵਿਧਾਇਕ ਤੇ ਸੰਸਦ ਮੈਂਬਰ ਅਜਿਹੇ ਮਾਮਲਿਆਂ ਵਿਚ ਘਿਰੇ ਹਨ। ਇਸ ਤੋਂ ਬਾਅਦ ਸ਼ਿਵ ਸੈਨਾ ਦੇ 7 ਅਤੇ ਟੀਐਮਸੀ ਦੇ 6 ਵਿਧਾਇਕਾਂ ਦਾ ਨਾਂ ਆਉਂਦਾ ਹੈ। ਕਾਂਗਰਸ ਦੇ 4 ਵਿਧਾਇਕਾਂ ਖਿਲਾਫ ਵੀ ਅਜਿਹੇ ਕੇਸ ਦਰਜ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸੇ ਵੀ ਵਿਧਾਇਕ ਜਾਂ ਸੰਸਦ ਮੈਂਬਰ ਦਾ ਅਜਿਹੇ ਮਾਮਲੇ ਵਿਚ ਨਾਂ ਨਹੀਂ ਹੈ। ਰਿਪੋਰਟ ਵਿਚ 4845 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਚੋਂ 1580 ਖਿਲਾਫ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿਚੋਂ 48 ਅਜਿਹੇ ਹਨ, ਜਿਨ੍ਹਾਂ ‘ਤੇ ਮਹਿਲਾਵਾਂ ਖਿਲਾਫ ਅਪਰਾਧਿਕ ਕੇਸ ਦਰਜ ਹੋਏ ਹਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …