ਸਰਹੱਦੀ ਇਲਾਕੇ ‘ਚ ਦੇਖੇ ਗਏ ਤਿੰਨ ਵਰਦੀਧਾਰੀ ਸ਼ੱਕੀ ਵਿਅਕਤੀ
ਪਠਾਨਕੋਟ/ਬਿਊਰੋ ਨਿਊਜ਼
ਸਰਹੱਦੀ ਇਲਾਕੇ ਵਿੱਚ ਤਿੰਨ ਵਰਦੀਧਾਰੀ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਪੁਲਿਸ, ਸਵੈਟ ਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਤਲਾਸ਼ੀ ਅਭਿਆਨ ਵਿੱਚ ਜੁਟੀਆਂ ਹੋਈਆਂ ਹਨ। ਇਨ੍ਹਾਂ ਸ਼ੱਕੀ ਵਿਅਕਤੀਆਂ ਨੂੰ ਏਅਰ ਫੋਰਸ ਦੇ ਇਲਾਕੇ ਤੋਂ ਸਿਰਫ 500 ਮੀਟਰ ਦੀ ਦੂਰੀ ‘ਤੇ ਵੇਖਿਆ ਗਿਆ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਬਮਿਆਲ ਸੈਕਟਰ ਵਿੱਚ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਉਨ੍ਹਾਂ ਨੂੰ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਵੱਲੋਂ ਇਲਾਕੇ ਦੇ ਮੋਬਾਈਲ ਫੋਨਾਂ ਦੀਆਂ ਕਾਲ ਡਿਟੇਲਜ਼ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …