Breaking News
Home / ਪੰਜਾਬ / ‘ਆਪ’ ਵਿਧਾਇਕ ਕੰਵਰ ਸੰਧੂ ਨੇ ਅਰੁਣ ਜੇਤਲੀ ਨੂੰ ਲਿਖਿਆ ਪੱਤਰ

‘ਆਪ’ ਵਿਧਾਇਕ ਕੰਵਰ ਸੰਧੂ ਨੇ ਅਰੁਣ ਜੇਤਲੀ ਨੂੰ ਲਿਖਿਆ ਪੱਤਰ

ਪੰਜਾਬ ਲਈ ਮੰਗਿਆ ਵਿਸ਼ੇਸ਼ ਸ਼੍ਰੇਣੀ ਦਾ ਦਰਜਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਲਈ ਵਿਸ਼ੇਸ਼ ਸ਼੍ਰੇਣੀ ਰਾਜ ਦਾ ਦਰਜਾ ਮੰਗਿਆ ਹੈ। ਇਸ ਬਾਰੇ ਪਾਰਟੀ ਵਿਧਾਇਕ ਕੰਵਰ ਸੰਧੂ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਆਂਧਰਾ ਪ੍ਰਦੇਸ਼ ਸਣੇ ਹੋਰ ਕਿੰਨੇ ਰਾਜ ਇਹ ਮੰਗ ਕਰ ਰਹੇ ਹਨ ਪਰ ਪੰਜਾਬ ਵਿੱਚ ਅਕਾਲੀ ਤੇ ਕਾਂਗਰਸੀ ਹਮੇਸ਼ਾਂ ਚੁੱਪ ਰਹੇ ਹਨ। ਆਮ ਆਦਮੀ ਪਾਰਟੀ ਨੇ 15ਵੇਂ ਵਿੱਤ ਕਮਿਸ਼ਨ ਦੀਆਂ ਸ਼ਰਤਾਂ ‘ਤੇ ਨਜ਼ਰਸਾਨੀ ਦੀ ਮੰਗ ਕੀਤੀ ਹੈ। ਕੰਵਰ ਸੰਧੂ ਨੇ ਇਲਜ਼ਾਮ ਲਾਇਆ ਕਿ ਸਰਹੱਦੀ ਰਾਜ ਹੋਣ ਦੇ ਬਾਵਜੂਦ ਪੰਜਾਬ ਨੂੰ ਕੋਈ ਵਿਸ਼ੇਸ਼ ਰਾਹਤ ਕਦੇ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ ਤੇ ਅਸੀਂ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਕੇਂਦਰ ‘ਤੇ ਦਬਾਅ ਬਣਾਉਣ ਲਈ ਕਹਾਂਗੇ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਕੁਝ ਨਹੀਂ ਕਰਦੀ ਤਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਵਿਜੈ ਸਾਂਪਲਾ ਤੇ ਸੰਸਦ ਮੈਂਬਰਾਂ ਨੂੰ ਵੀ ਅਸਤੀਫ਼ਾ ਦੇ ਦੇਣੇ ਚਾਹੀਦੇ ਹਨ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …