ਪੰਜਾਬ ਦੀਆਂ ਸਾਰੀਆਂ ਬਿਲਡਿੰਗਾਂ ਦਾ ਕੀਤਾ ਜਾਵੇਗਾ ਨਿਰੀਖਣ
ਜ਼ੀਰਕਪੁਰ/ਬਿਊਰੋ ਨਿਊਜ਼
ਜ਼ੀਰਕਪੁਰ ਦੇ ਪੀਰ ਮੁਛੱਲਾ ਖੇਤਰ ਵਿਚ ਨਿਰਮਾਣ ਅਧੀਨ ਇਮਾਰਤ ਡਿੱਗਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਖ਼ੁਦ ਜ਼ੀਰਕਪੁਰ ਥਾਣੇ ਜਾ ਕੇ ਗ਼ੈਰਕਾਨੂੰਨੀ ਇਮਾਰਤ ਦੇ ਨਿਰਮਾਣ ਦੇ ਲਈ ਜ਼ਿੰਮੇਵਾਰ ਬਿਲਡਰਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਸਿੱਧੂ ਨੇ ਮੌਕੇ ‘ਤੇ ਹਾਜ਼ਰ ਮੁਹਾਲੀ ਦੇ ਐਸ.ਐਸ.ਪੀ. ਕੁਲਦੀਪ ਚਾਹਲ ਨੂੰ ਬਿਲਡਿੰਗ ਸਬੰਧੀ ਸਾਰੇ ਕਾਗਜ਼ ਸੌਂਪੇ। ਸਿੱਧੂ ਨੇ ਕਿਹਾ ਕਿ ਵਿਭਾਗ ਦੇ ਰਿਕਾਰਡ ਮੁਤਾਬਕ ਜਿਹੜੀਆਂ ਛੇ ਬਿਲਡਿੰਗਾਂ ਡਿੱਗੀਆਂ ਹਨ। ਉਨ੍ਹਾਂ ਵਿੱਚੋਂ ਪੰਜ ਬਿਲਡਿੰਗਾਂ ਦੇ ਲਾਇਸੈਂਸ ਦੀ ਮਿਆਦ ਅਕਤੂਬਰ 2017 ਅਤੇ ਇਕ ਬਿਲਡਿੰਗ ਦੇ ਲਾਇਸੈਂਸ ਦੀ ਮਿਆਦ 31 ਮਾਰਚ 2018 ਨੂੰ ਪੁੱਗ ਚੁੱਕੀ ਸੀ ਜਿਸ ਕਾਰਨ ਬਿਲਡਰਾਂ ਨੇ ਬਿਨਾਂ ਪ੍ਰਮਾਣਿਕ ਲਾਇਸੈਂਸ ਦੇ ਇਹ ਬਿਲਡਿੰਗਾਂ ਬਣਾਈਆਂ ਸਨ। ਸਿੱਧੂ ਨੇ ਕਿਹਾ ਕਿ ਜ਼ੀਰਕਪੁਰ ਦੀ ਘਟਨਾ ਸਾਡੇ ਲਈ ਸਬਕ ਹੈ ਅਤੇ ਹੁਣ ਉਨ੍ਹਾਂ ਨੇ ઠਫੈਸਲਾ ਕੀਤਾ ਹੈ ਕਿ ਆਉਂਦੇ ਦਿਨਾਂ ਵਿੱਚ ਸਾਰੇ ਪੰਜਾਬ ਦਾ ਦੌਰਾ ਕਰ ਕੇ ਸਾਰੀਆਂ ਬਿਲਡਿੰਗਾਂ ਦਾ ਨਿਰੀਖਣ ਕੀਤਾ ਜਾਵੇਗਾ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …