ਤਲਵੰਡੀ ਸਾਬੋ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਨੇ ਵਿਸਾਖੀ ਮੇਲੇ ਮੌਕੇ ਇੱਥੇ ਆਪਣੀ ਸਿਆਸੀ ਕਾਨਫਰੰਸ ਕੀਤੀ ਤੇ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਵੀ ਮਨਾਇਆ। ਕਾਨਫਰੰਸ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ ਮੁੱਖ ਬੁਲਾਰੇ ਵਜੋਂ ਪੁੱਜੇ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰਛਪਾਲ ਸਿੰਘ ਅਤੇ ਬਲਦੇਵ ਸਿੰਘ ਮਹਿਰਾ ਨੇ ਕਿਹਾ ਕਿ ਭੀਮ ਰਾਓ ਅੰਬੇਡਕਰ ਇੱਕ ਵਿਦਵਾਨ, ਬੁੱਧੀਜੀਵੀ ਤੇ ਕ੍ਰਾਂਤੀਕਾਰੀ ਯੋਧੇ ਸਨ, ਜਿਨ੍ਹਾਂ ਦੇ ਸੰਘਰਸ਼ ਦੀ ਬਦੌਲਤ ਗ਼ਰੀਬ, ਪੱਛੜੇ ਤੇ ਗ਼ੁਲਾਮੀ ਵਿੱਚ ਦੱਬੇ ਲੋਕਾਂ ਨੂੰ ਮਾਣ-ਸਨਮਾਨ ਨਾਲ ਵਾਲੀ ਜ਼ਿੰਦਗੀ ਮਿਲੀ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਵੱਲੋਂ ਕੀਤੇ ਜਾ ਰਹੇ ਜ਼ੁਲਮ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਭਾਈ ਲਾਲੋ, ਜੱਸਾ ਸਿੰਘ ਆਹਲੂਵਾਲੀਆ ਸਮੇਤ ਕਈ ਯੋਧਿਆਂ ਦੀਆਂ ਤਸਵੀਰਾਂ ਵੀ ਲੱਗਣਗੀਆਂ ਅਜਾਇਬ ਘਰ ‘ਚ
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …