11.9 C
Toronto
Saturday, October 18, 2025
spot_img
Homeਪੰਜਾਬਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੰਤਰੀ ਮੰਡਲ 'ਚੋਂ ਕੱਢਣ ਦੀ ਕੀਤੀ...

ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੰਤਰੀ ਮੰਡਲ ‘ਚੋਂ ਕੱਢਣ ਦੀ ਕੀਤੀ ਮੰਗ

ਢਾਡੀ ਜਥੇ ਦਾ ਪ੍ਰਸੰਗ : ‘ਨਾਲ ਅਰੂਸਾ ਤੁਰ ਜਾਂਦਾ ਉਹ ਪਾਕਿਸਤਾਨ ਕੁੜੇ, ਕੋਈ ਪਤਾ ਨਹੀਂ ਲੱਗਿਆ, ਉਹਦਾ ਵੋਟਾਂ ਤੋਂ ਬਾਅਦ ਕੁੜੇ’।
ਤਲਵੰਡੀ ਸਾਬੋ : ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੇ ਆਪਣੀ ਕਾਨਫਰੰਸ ਪੁਰਾਣੇ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਕੀਤੀ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪੰਜਾਬ ਅਤੇ ਸਿੱਖਾਂ ਦੀ ਦੁਸ਼ਮਣ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ ਤੇ ਵਿਤਕਰਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪਿਛਲੇ ਦਸ ਸਾਲ ਦੇ ਰਾਜ ਵਿੱਚ ਬਾਦਲ ਪਰਿਵਾਰ ਆਮ ਲੋਕਾਂ ਵਿੱਚ ਰਹਿੰਦਾ ਸੀ, ਜਿਸ ਕਰਕੇ ਲੋਕਾਂ ਨੂੰ ਅਨੇਕਾਂ ਸਹੂਲਤਾਂ ਮਿਲੀਆਂ ਅਤੇ ਵਿਕਾਸ ਕਾਰਜ ਹੋਏ ਪਰ ਦੂਜੇ ਪਾਸੇ ਕਾਂਗਰਸ ਦੀ ਸਰਕਾਰ ਦਾ ਇੱਕ ਸਾਲ ਦਾ ਸਮਾਂ ਬੀਤ ਜਾਣ ਉੱਤੇ ਇੱਕ ਵੀ ਪੈਸਾ ਵਿਕਾਸ ‘ਤੇ ਨਹੀਂ ਖਰਚਿਆ ਗਿਆ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਮਿਲ ਚੁੱਕੇ ਹਨ, ਜਿਨ੍ਹਾਂ ਨੇ ਰਿਪੋਰਟ ਜਲਦੀ ਲਾਗੂ ਕਰਨ ਦਾ ਵਿਸ਼ਵਾਸ ਦਿਵਾਇਆ ਹੈ। ਨਵਜੋਤ ਸਿੰਘ ਸਿੱਧੂ ਬਾਰੇ ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਸਰਕਾਰ ਉਸ ਨੂੰ ਦੋਸ਼ੀ ਕਹਿ ਚੁੱਕੀ ਹੈ ਤਾਂ ਉਸ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨਾ ਚਾਹੀਦਾ ਹੈ। ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਸਾਖੀ ਦੀ ਮਹੱਤਤਾ ਬਾਰੇ ਸੰਖੇਪ ਵਿੱਚ ਚਾਨਣਾ ਪਾਉਂਦਿਆਂ ਖ਼ਾਲਸਾ ਸਾਜਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੱਤੀ।

RELATED ARTICLES
POPULAR POSTS