ਦਲਿਤ ਜਥੇਬੰਦੀਆਂ ਤੇ ਹਿੰਦੂ ਸ਼ਿਵ ਸੈਨਾ ‘ਚ ਹੋਈ ਝੜਪ
ਫਗਵਾੜਾ/ਬਿਊਰੋ ਨਿਊਜ਼
ਫਗਵਾੜਾ ‘ਚ ਗੋਲ ਚੌਕ ਵਿਚ ਦਲਿਤ ਜਥੇਬੰਦੀਆਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਚੌਕ ਦਾ ਨਾਮ ਸੰਵਿਧਾਨ ਚੌਕ ਰੱਖਣ ਦੇ ਮਾਮਲੇ ‘ਤੇ ਦੋ ਧਿਰਾਂ ‘ਚ ਝੜਪ ਹੋ ਗਈ। ਦਲਿਤ ਜਥੇਬੰਦੀਆਂ ਅਤੇ ਹਿੰਦੂ ਸ਼ਿਵ ਸੈਨਾ ਦਰਮਿਆਨ ਹੋਏ ਝੜਪ ਅਤੇ ਗੋਲੀ ਚੱਲਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਵੀ ਹੋ ਗਏ। ਇਸ ਕਾਰਨ ਪੁਲਿਸ ਨੂੰ ਵੀ ਹਵਾਈ ਫਾਇਰ ਕਰਕੇ ਦੋਵਾਂ ਧਿਰਾਂ ਨੂੰ ਖਦੇੜਨਾ ਪਿਆ। ਜਾਣਕਾਰੀ ਮੁਤਾਬਕ ਦਲਿਤ ਜਥੇਬੰਦੀਆਂ ਵੱਲੋਂ ਬੋਰਡ ਲਗਾਉਣ ਮੌਕੇ ਸ਼ਿਵ ਸੈਨਾ ਸਮੇਤ ਕਈ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਏਡੀਸੀ ਬਬੀਤਾ ਕਲੇਰ ਅਤੇ ਐਸਡੀਐਮ ਜੋਤੀ ਬਾਲਾ ਵੀ ਮੌਕੇ ‘ਤੇ ਪੁੱਜੇ ਤੇ ਕਿਹਾ ਕਿ ਇਸ ਕਾਰਵਾਈ ਲਈ ਕੋਈ ਸਰਕਾਰੀ ਮਨਜ਼ੂਰੀ ਨਹੀਂ ਹੈ। ਇਸ ਵਿਰੋਧ ਦੌਰਾਨ ਕੁਝ ਅਨਸਰਾਂ ਨੇ ਪਥਰਾਉ ਕਰ ਦਿੱਤਾ ਤੇ ਫਿਰ ਸ਼ਿਵ ਸੈਨਾ ਵਾਲਿਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੱਲ ਦੀ ਪੁਸ਼ਟੀ ਕਰਦਿਆਂ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ ਸਥਿਤੀ ਨੂੰ ਕਾਬੂ ਕੀਤਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …