ਹਜ਼ਾਰਾਂ ਦੀ ਗਿਣਤੀ ਵਿਚ ਸ਼ਾਂਤੀ ਮਾਰਚ ਕੱਢੇ ਗਏ
ਮਲੇਰਕੋਟਲਾ/ਬਿਊਰੋ ਨਿਊਜ਼
ਆਸਿਫਾ ਨੂੰ ਇਨਸਾਫ਼ ਦਿਵਾਉਣ ਲਈ ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਦੇ ਸੱਦੇ ‘ਤੇ ਸਭ ਧਰਮਾਂ ਦੇ ਲੋਕਾਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਾਂਤਮਈ ਮਾਰਚ ਕੱਢੇ ਗਏ। ਇਸ ਸਬੰਧ ਵਿਚ ਮਲੇਰਕੋਟਲਾ ਮੁਕੰਮਲ ਤੌਰ ‘ਤੇ ਬੰਦ ਰਿਹਾ। ਚੇਤੇ ਰਹੇ ਕਿ ਜੰਮੂ ਦੇ ਕਠੂਆ ਵਿਚ 8 ਸਾਲਾ ਆਸਿਫਾ ਨੂੰ ਜਬਰ ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ । ਆਸਿਫਾ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ‘ਤੇ ਪੰਜਾਬ ਸਮੇਤ ਪੂਰੇ ਦੇਸ਼ ਅਤੇ ਵਿਦੇਸ਼ਾਂ ਵਿਚ ਵੀ ਲਗਾਤਾਰ ਅਵਾਜ਼ਾਂ ਉਠ ਰਹੀਆਂ ਹਨ। ਹਰ ਸ਼ਹਿਰ ਅਤੇ ਕਸਬਿਆਂ ਵਿਚ ਰੋਸ ਮਾਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਕਰਮਚਾਰੀਆਂ ਅਤੇ ਵਿਦਿਆਰਥੀਆਂ ਵੱਲੋਂ ਮਨੁੱਖੀ ਲੜੀ ਬਣਾ ਕੇ ਆਸਿਫਾ ਨੂੰ ਇਨਸਾਫ ਦਿਵਾਉਣ ਲਈ ਪ੍ਰਦਰਸ਼ਨ ਕੀਤਾ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …