ਪੰਜਾਬ ‘ਚ ਮੁੜ ਸਿਰ ਚੁੱਕ ਰਹੇ ਕੱਟੜਵਾਦ ‘ਤੇ ਕੀਤੀ ਚਿੰਤਾ ਪ੍ਰਗਟ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਲੰਘੇ ਕੱਲ੍ਹ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਮੁੜ ਸਿਰ ਚੁੱਕ ਰਹੇ ਕੱਟੜਵਾਦ ਨਾਲ ਨਜਿੱਠਣ ਲਈ ਰਣਨੀਤੀ ਉਲੀਕਣ ਵਾਸਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸਥਿਰਤਾ ਨੂੰ ਮੁੜ ਖਤਰਾ ਪੈਦਾ ਹੋ ਰਿਹਾ ਹੈ। ਕੈਪਟਨ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਵਿਦੇਸ਼ਾਂ ਵਿਚ ਬੈਠੇ ਗਰਮ ਖਿਆਲੀ ਪੰਜਾਬ ਵਿਚ ਮੁੜ ਮਾਹੌਲ ਖਰਾਬ ਕਰਨ ਲਈ ਸਰਗਰਮ ਹਨ। ਮੁੱਖ ਮੰਤਰੀ ਨੇ ਪੁਲਿਸ ਫੋਰਸ ਦਾ ਆਧੁਨਿਕੀਕਰਨ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਰਾਜਨਾਥ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਸੂਬੇ ਵਿਚ ਸ਼ਾਂਤੀ ਬਹਾਲ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …