ਰਾਸ਼ਟਰਪਤੀ ਨੇ ਕਾਨੂੰਨ ਨੂੰ ਸੋਧ ਕਰਨ ਲਈ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਫੌਜਦਾਰੀ ਕਾਨੂੰਨ (ਸੋਧ) 2018 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਾ ਐਲਾਨ ਕਰਕੇ 12 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਵਿਵਸਥਾ ਕਰ ਦਿੱਤੀ ਹੈ। ਬਲਾਤਕਾਰ ਵਰਗੀਆਂ ਸ਼ਰਮਨਾਕ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਲਈ ਕੇਂਦਰੀ ਮੰਤਰੀ ਮੰਡਲ ਨੇ ਕਾਨੂੰਨ ਵਿੱਚ ਸੋਧ ਕਰਨ ਲਈ ਆਰਡੀਨੈਂਸ ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ। ਇਹ ਸਖਤ ਕਾਨੂੰਨ ਦੇਸ਼ ਵਿੱਚ ਕਠੂਆ ਵਿੱਚ ਬਾਲੜੀ ਨਾਲ ਸਮੂਹਿਕ ਬਲਾਤਕਾਰ ਤੇ ਹੱਤਿਆ, ਉਨਾਓ ਅਤੇ ਸੂਰਤ ਵਿੱਚ ਉਪਰੋਥਲੀ ਵਾਪਰੀਆਂ ਬਲਾਤਾਕਾਰ ਦੀਆਂ ਘਟਨਾਵਾਂ ਤੋਂ ਬਾਅਦ ਹੋਂਦ ਵਿੱਚ ਆਇਆ ਹੈ। ਬਿਨਾਂ ਸੰਸਦ ਦਾ ਸੈਸ਼ਨ ਬੁਲਾਏ ਦੇਸ਼ ਵਿੱਚ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਤੁਰੰਤ ਸਖਤ ਕਦਮ ਚੁੱਕਣ ਪ੍ਰਤੀ ਰਾਸ਼ਟਰਪਤੀ ਨੇ ਆਰਡੀਨੈਂਸ ਉੱਤੇ ਮੋਹਰ ਲਾ ਕੇ ਆਪਣੀ ਸਹਿਮਤੀ ਦਾ ਪ੍ਰਗਟਾਵਾ ਕੀਤਾ ਹੈ।
Check Also
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ
ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …