ਕੈਪਟਨ ਅਮਰਿੰਦਰ ਸਮੇਤ ਮੰਤਰੀਆਂ ਦੀ ਗਿਣਤੀ ਹੋਈ 18
ਚੰਡੀਗੜ੍ਹ/ਬਿਊਰੋ ਨਿਊਜ਼
ਸਰਕਾਰ ਬਣਾਉਣ ਤੋਂ ਇਕ ਸਾਲ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ 9 ਨਵੇਂ ਮੰਤਰੀਆਂ ਨੂੰ ਇਸ ਵਿਚ ਥਾਂ ਦਿੱਤੀ ਹੈ, 11 ਵਿਧਾਇਕਾਂ ਦੇ ਬਾਈਕਾਟ ਤੇ ਦਲਿਤ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਸ਼ਨੀਵਾਰ ਨੂੰ ਪੰਜਾਬ ਰਾਜ ਭਵਨ ਵਿਚ ਕਰਵਾਏ ਗਏ ਸਹੁੰ ਚੁੱਕ ਸਮਾਗਮ ਵਿਚ ਰਾਜਪਾਲ ਵੀਪੀ ਸਿੰਘ ਬਦਨੌਰ ਨੇ 11 ਮੰਤਰੀਆਂ ਨੂੰ ਅਹੁਦੇ ਦੇ ਸਰਕਾਰੀ ਭੇਤ ਗੁਪਤ ਰੱਖਣ ਦੀ ਸਹੁੰ ਚੁਕਵਾਈ। ਚੇਤੇ ਰਹੇ ਕਿ ਦੋ ਮੰਤਰੀਆਂ ਰਜ਼ੀਆ ਸੁਲਤਾਨਾ ਅਤੇ ਅਰੁਣਾ ਚੌਧਰੀ ਨੂੰ ਵੀ ਰਾਜ ਮੰਤਰੀ ਤੋਂ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਮੁੱਖ ਮੰਤਰੀ ਨੂੰ ਮਿਲਾ ਕੇ ਹੁਣ ਮੰਤਰੀ ਮੰਡਲ ਵਿਚ ਮੰਤਰੀਆਂ ਦੀ ਗਿਣਤੀ 18 ਹੋ ਗਈ ਹੈ। ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ। ਇਕ ਪਾਸੇ ਜਿੱਥੇ ਸਹੁੰ ਚੁੱਕ ਸਮਾਗਮ ਚੱਲ ਰਿਹਾ ਸੀ, ਦੂਜੇ ਪਾਸੇ ਰਾਜ ਭਵਨ ਦੇ ਬਾਹਰ ਦਲਿਤ ਜਥੇਬੰਦੀਆਂ ਦਲਿਤ ਚਿਹਰਿਆਂ ਨੂੰ ਪੂਰੀ ਨੁਮਾਇੰਦਗੀ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰ ਰਹੀਆਂ ਸਨ। ਜਿਹੜੇ ਨਵੇਂ ਮੰਤਰੀ ਬਣਾਏ ਗਏ ਉਨ੍ਹਾਂ ਵਿਚ ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਂਗੜ, ਓ.ਪੀ. ਸੋਨੀ, ਭਾਰਤ ਭੂਸ਼ਣ ਆਸ਼ੂ, ਰਾਣਾ ਸੋਢੀ, ਸੁਖਜਿੰਦਰ ਸਿੰਘ ਰੰਧਾਵਾ, ਸੁੰਦਰ ਸ਼ਿਆਮ ਅਰੋੜਾ ਅਤੇ ਵਿਜੇਇੰਦਰ ਸਿੰਗਲਾ ਦਾ ਨਾਂ ਸ਼ਾਮਲ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …