Breaking News
Home / ਪੰਜਾਬ / ਰੁੱਸੇ ਆਗੂਆਂ ਨੂੰ ਬੋਰਡਾਂ ਅਤੇ ਕਾਰਪਰੇਸ਼ਨਾਂ ‘ਚ ਕਰਾਂਗੇ ਅਡਜਸਟ : ਕੈਪਟਨ

ਰੁੱਸੇ ਆਗੂਆਂ ਨੂੰ ਬੋਰਡਾਂ ਅਤੇ ਕਾਰਪਰੇਸ਼ਨਾਂ ‘ਚ ਕਰਾਂਗੇ ਅਡਜਸਟ : ਕੈਪਟਨ

ਕਿਹਾ, ਲੋੜ ਪੈਣ ‘ਤੇ ਸਰਕਾਰੀ ਸਕੂਲਾਂ ‘ਚ ਪੜ੍ਹਾਵਾਂਗੇ ਚੀਨੀ ਭਾਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਵੀ ਰੁੱਸੇ ਹੋਏ ਆਗੂ ਹਨ ਉਨ੍ਹਾਂ ਨੂੰ 7000 ਅਹੁਦਿਆਂ ‘ਤੇ ਐਡਜਸਟ ਕੀਤਾ ਜਾਵੇਗਾ ।ਇਹ ਅਹੁਦੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਐਸਸੀ ਬੀਸੀ ਵਰਗ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾਵੇਗਾ ਅਤੇ ਪਹਿਲਾਂ ਵੀ ਉਹ ਇਸ ਵਰਗ ਦਾ ਖਿਆਲ ਰੱਖਦੇ ਆਏ ਹਨ। ਇਸੇ ਦੌਰਾਨ ਪੰਜਾਬ ਵਜ਼ਾਰਤ ਦੇ ਨਵੇਂ ਮੰਤਰੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਲੋਕ ਸੇਵਾ ਲਈ ‘ਬਿਹਤਰੀਨ’ ਵਿਅਕਤੀ ਚੁਣੇ ਗਏ ਹਨ ਅਤੇ ਉਹ ਵਧੀਆ ਕਾਰਗੁਜ਼ਾਰੀ ਦਿਖਾਉਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਚੀਨੀ ਭਾਸ਼ਾ ਪ੍ਰਾਈਵੇਟ ਸਕੂਲਾਂ ਵਿਚ ਤਾਂ ਪੜ੍ਹਾਈ ਜਾਣ ਲੱਗੀ ਹੈ, ਜਿੱਥੇ ਵੀ ਸਰਕਾਰੀ ਸਕੂਲਾਂ ਵਿੱਚ ਲੋੜ ਪਈ ਉੱਥੇ ਵੀ ਚੀਨੀ ਭਾਸ਼ਾ ਪੜ੍ਹਾਈ ਜਾਵੇਗੀ । ਉਨ੍ਹਾਂ ਕਿਹਾ ਕਿ ਚੀਨੀ ਭਾਸ਼ਾ ਪੜ੍ਹਾਉਣੀ ਇਸ ਲਈ ਜ਼ਰੂਰੀ ਹੈ ਕਿਉਂਕਿ ਚੀਨ ਪੰਜਾਬ ਵਿੱਚ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਹੈ ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …