16.4 C
Toronto
Saturday, June 27, 2026
spot_img
Homeਪੰਜਾਬਤਰਨਤਾਰਨ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਹੈਰੋਇਨ ਸਮੇਤ ਫੜਿਆ

ਤਰਨਤਾਰਨ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਹੈਰੋਇਨ ਸਮੇਤ ਫੜਿਆ

ਫੜੀ ਗਈ ਹੈਰੋਇਨ ਦੀ ਬਜ਼ਾਰ ‘ਚ ਕੀਮਤ ਪੰਜ ਕਰੋੜ ਰੁਪਏ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਪੁਲਿਸ ਨੇ ਨਾਕਾਬੰਦੀ ਦੌਰਾਨ ਸਰਹੱਦੀ ਪਿੰਡ ਭੁਸੇ ਡਰੇਨ ਪੁਲ ਨੇੜਿਓ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਕਾਰਤੂਸ ਵੀ ਬਰਾਮਦ ਹੋਇਆ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗ੍ਰਿਫਤਾਰ ਵਿਅਕਤੀ ਦੀ ਪਹਿਚਾਣ ਸਰਤਾਜ ਸਿੰਘ ਵਾਸੀ ਸਰਾਂ ਅਮਾਨਤ ਖਾਂ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਕੋਲੋਂ ਇਕ ਕਿਲੋ ਹੈਰੋਇਨ, ਇਕ 315 ਬੋਰ ਦਾ ਪਿਸਟਲ ਅਤੇ ਇਕ ਜ਼ਿੰਦਾ ਰੌਂਦ ਬਰਾਮਦ ਹੋਇਆ ਹੈ।

RELATED ARTICLES
POPULAR POSTS