ਨਵੇਂ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਜੇਲਰਾਂ ਨੇ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਮਾਲ, ਮਾਇਨਿੰਗ ਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਲਿਖੀ ਕਾਰਵਾਈ ਦੀ ਚਿੱਠੀ ‘ਤੇ ਅੱਜ ਵੀ ਖੜ੍ਹੇ ਹਨ। ਸੁੱਖ ਸਰਕਾਰੀਆ ਨੇ ਕਿਹਾ ਕਿ ਉਨ੍ਹਾਂ ਕਰਕੇ ਹੀ ਮਜੀਠੀਆ ਖ਼ਿਲਾਫ਼ ਐਸਆਈਟੀ ਦੀ ਜਾਂਚ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਕਾਂਗਰਸ ਦੇ 40 ਵਿਧਾਇਕਾਂ ਨੇ ਨਸ਼ੇ ਦੇ ਮਾਮਲੇ ਸਬੰਧੀ ਚਿੱਠੀ ਲਿਖੀ ਸੀ। ਉਸ ਵਿੱਚ ਉਨ੍ਹਾਂ ਦਾ ਵੀ ਨਾਂ ਸੀ। ਇਸ ਵਿੱਚ ਜ਼ਿਆਦਾਤਰ ਮਾਝੇ ਦੇ ਵਿਧਾਇਕ ਸਨ। ਸੁੱਖ ਸਰਕਾਰੀਆ ਨੇ ਕਿਹਾ ਕਿ ਮਜੀਠੀਆ ਖਿਲਾਫ ਉਨ੍ਹਾਂ ਦਾ ਸਟੈਂਡ ਬਰਕਰਾਰ ਹੈ।
ਦੂਜੇ ਪਾਸੇ ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮੰਤਰੀ ਬਣਨ ਤੋਂ ਬਾਅਦ ਜੇਲ੍ਹ ਵਿੱਚੋਂ ਕੈਦੀਆਂ ਨੇ ਫੋਨ ਕਰਕੇ ਵਧਾਈਆਂ ਦਿੱਤੀਆਂ ਹਨ। ਮੰਤਰੀ ਦੇ ਇਸ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਜੇਲ੍ਹ ਵਿੱਚ ਕੈਦੀ ਫੋਨ ਵਰਤ ਰਹੇ ਹਨ। ਜੇਲ੍ਹ ਮੰਤਰੀ ਨੇ ਅੱਜ ਪਟਿਆਲਾ ਜੇਲ੍ਹ ਦਾ ਦੌਰਾ ਵੀ ਕੀਤਾ। ਇਸ ਮੌਕੇ ਮੰਤਰੀ ਨੂੰ ਕੈਦੀਆਂ ਦੀਆਂ ਮੁਸ਼ਕਲਾਂ ਦਾ ਪਤਾ ਲੱਗਿਆ। ਜੇਲ੍ਹ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …