ਪਾਸਪੋਰਟ ਸੇਵਾ ਕੇਂਦਰ ‘ਚ ਜਬਰਨ ਦਾਖਲ ਹੋਣ ਦਾ ਲੱਗਾ ਆਰੋਪ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਪਾਸਪੋਰਟ ਸੇਵਾ ਕੇਂਦਰ ਵਿੱਚ ਹਥਿਆਰਬੰਦ ਗਾਰਡਾਂ ਸਮੇਤ ਜ਼ਬਰਨ ਦਾਖ਼ਲ ਹੋਣ ਅਤੇ ਅੰਦਰ ਵੀਡੀਓਗ੍ਰਾਫੀ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਹੋ ਗਿਆ ਹੈ। ਬੈਂਸ ਵਿਰੁੱਧ 456, 383, 186 ਤੇ 511 ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਧਾਰਾਵਾਂ ਤਹਿਤ ਜ਼ਮਾਨਤ ਨਹੀਂ ਮਿਲ ਸਕਦੀ।
ਲੁਧਿਆਣਾ ਪਾਸਪੋਰਟ ਸੇਵਾ ਕੇਂਦਰ ਦੇ ਸੀਨੀਅਰ ਏਪੀਓ ਯਸ਼ਪਾਲ ਸਿੰਘ ਨੇ ਮਾਡਲ ਟਾਊਨ ਥਾਣੇ ਵਿੱਚ ਬੈਂਸ ਵਿਰੁੱਧ ਸ਼ਿਕਾਇਤ ਦਿੱਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਪਾਸਪੋਰਟ ਸੇਵਾ ਕੇਂਦਰ ਵਿੱਚ ਬਗ਼ੈਰ ਆਗਿਆ ਲਏ ਤੋਂ ਕੋਈ ਵੀ ਦਾਖਲ ਨਹੀਂ ਹੋ ਸਕਦਾ। ਸ਼ਿਕਾਇਤ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਬੈਂਸ ਦੇ ਸੁਰੱਖਿਆ ਗਾਰਡਾਂ ਕੋਲ ਹਥਿਆਰ ਵੀ ਸਨ ਤੇ ਉਨ੍ਹਾਂ ਦੇ ਸਮਰਥਕ ਵੀਡੀਓਗ੍ਰਾਫੀ ਵੀ ਕਰ ਰਹੇ ਸਨ। ਲੁਧਿਆਣਾ ਦੇ ਡੀਸੀਪੀ ਅਸ਼ਵਨੀ ਕੁਮਾਰ ਨੇ ਵਿਧਾਇਕ ਬੈਂਸ ਸਬੰਧੀ ਸ਼ਿਕਾਇਤ ਦੀ ਪੁਸ਼ਟੀ ਕੀਤੀ ਹੈ ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …