ਕਿਹਾ, ਪੰਜਾਬ ‘ਚ ਸਰੋਤਾਂ ਦੀ ਘਾਟ ਨਹੀਂ, ਪਰ ਅਧਿਕਾਰੀਆਂ ਦੀ ਨਕੇਲ ਕਸਣ ਦੀ ਲੋੜ
ਚੰਡੀਗੜ੍ਹ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਮਨਪ੍ਰੀਤ ਬਾਦਲ, ਸੁਖ ਸਰਕਾਰੀਆ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਈਨਿੰਗ ਸਬੰਧੀ ਰਿਪੋਰਟ ਸ਼ਨੀਵਾਰ ਨੂੰ ਸੌਂਪਣਗੇ। ਸਿੱਧੂ ਨੇ ਕਿਹਾ ਕਿ ਇਸ ਸਬੰਧੀ ਸ਼ੁੱਕਰਵਾਰ ਨੂੰ ਮਾਈਨਿੰਗ ਸਬ ਕਮੇਟੀ ਦੀ ਬੈਠਕ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੇ ਕਾਰਨ ਮਟੀਰੀਅਲ ਸਹੀ ਤਰੀਕੇ ਨਾਲ ਇਸਤੇਮਾਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਈ-ਗਵਰਨੈਂਸ ਨੂੰ ਲੈ ਕੇ ਵੀ ਕੰਮ ਕਰ ਰਹੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਕੋਲ ਸਰੋਤਾਂ ਦੀ ਕੋਈ ਕਮੀ ਨਹੀਂ ਹੈ ਪਰ ਅਧਿਕਾਰੀਆਂ ਦੀ ਨਕੇਲ ਕੱਸਣ ਦੀ ਲੋੜ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …