ਪੀੜਤਾ ਦੇ ਪਿਤਾ ਨੇ ਨਿਆਂ ਪਾਲਿਕਾ ਅਤੇ ਮੀਡੀਆ ਦਾ ਕੀਤਾ ਧੰਨਵਾਦ
ਨਵੀਂ ਦਿੱਲੀ/ਬਿਊਰੋ ਨਿਊਜ਼
ਆਸਾ ਰਾਮ ਨੂੰ ਉਮਰ ਕੈਦ ਦੀ ਸਜ਼ਾ ਮਿਲਣ ‘ਤੇ ਪੀੜਤਾ ਨੇ ਖੁਸ਼ੀ ਪ੍ਰਗਟ ਕੀਤੀ ਹੈ। ਪੀੜਤਾ ਨੇ ਕਿਹਾ ਜਿਹੜੇ ਦੋ ਵਿਅਕਤੀਆਂ ਨੂੰ ਬਰੀ ਕੀਤਾ ਗਿਆ, ਉਨ੍ਹਾਂ ਨੂੰ ਵੀ ਸਜ਼ਾ ਮਿਲਦੀ ਤਾਂ ਬਿਹਤਰ ਹੁੰਦਾ। ਪੀੜਤਾ ਦੇ ਪਿਤਾ ਨੇ ਕਿਹਾ ਕਿ ਸਾਡਾ ਸਾਥ ਦੇਣ ਲਈ ਨਿਆਂ ਪਾਲਿਕਾ ਅਤੇ ਮੀਡੀਆ ਦਾ ਧੰਨਵਾਦ। ਉਸ ਨੇ ਕਿਹਾ ਕਿ ਜੇਕਰ ਮੀਡੀਆ ਇਸ ਨੂੰ ਉਜਾਗਰ ਨਾ ਕਰਦਾ ਤਾਂ ਸਾਡਾ ਬਚਣਾ ਮੁਸ਼ਕਲ ਸੀ। ਪੀੜਤਾ ਦੇ ਪਿਤਾ ਨੇ ਕਿਹਾ ਕਿ ਮੇਰੀ ਬੇਟੀ ਮੀਡੀਆ ਸਾਹਮਣੇ ਇਸ ਲਈ ਨਹੀਂ ਆ ਰਹੀ ਕਿਉਂਕਿ ਉਹ ਪੁਰਾਣੀਆਂ ਗੱਲਾਂ ਯਾਦ ਨਹੀਂ ਕਰਨਾ ਚਾਹੁੰਦੀ। ਅਸੀਂ ਆਪਣਾ ਧਿਆਨ ਇਸ ਮੁੱਦੇ ਤੋਂ ਹਟਾਉਣਾ ਚਾਹੁੰਦੇ ਹਾਂ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …