Breaking News
Home / ਦੁਨੀਆ / ਯੂਏਈ ਦਾ ਵਰਕ ਪਰਮਿਟ ਲੈ ਕੇ ਬੈਠੇ ਸਨ ਪਾਕਿ ਦੇ ਵਿਦੇਸ਼ ਮੰਤਰੀ

ਯੂਏਈ ਦਾ ਵਰਕ ਪਰਮਿਟ ਲੈ ਕੇ ਬੈਠੇ ਸਨ ਪਾਕਿ ਦੇ ਵਿਦੇਸ਼ ਮੰਤਰੀ

ਹਾਈਕੋਰਟ ਨੇ ਖਵਾਜ਼ਾ ਆਸਿਫ ਨੂੰ ਸੰਸਦ ਲਈ ਠਹਿਰਾਇਆ ‘ਅਯੋਗ’
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜ਼ਾ ਆਸਿਫ ਨੂੰ ਇਸਲਾਮਾਬਾਦ ਹਾਈਕੋਰਟ ਨੇ ਅੱਜ ਯੂਏਈ ਦਾ ਵਰਕ ਪਰਮਿਟ ਲੈਣ ਕਰਕੇ ਸੰਸਦ ਲਈ ਆਯੋਗ ਕਰਾਰ ਦੇ ਦਿੱਤਾ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਆਸਿਫ ਸੱਚੇ ਅਤੇ ਇਮਾਨਦਾਰ ਨਹੀਂ ਹਨ। ਇਸ ਫੈਸਲੇ ਤੋਂ ਬਾਅਦ ਵਿਦੇਸ਼ ਮੰਤਰੀ ਕਿਸੇ ਵੀ ਸਰਵਜਨਿਕ ਅਹੁਦੇ ‘ਤੇ ਨਹੀਂ ਰਹਿ ਸਕਦੇ। ਚੇਤੇ ਰਹੇ ਕਿ ਪਿਛਲੇ ਸਾਲ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਪਨਾਮਾ ਪੇਪਰਜ਼ ਭ੍ਰਿਸ਼ਟਾਚਾਰ ਮਾਮਲੇ ਦੇ ਚੱਲਦਿਆਂ ਆਯੋਗ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਅਦਾਲਤ ਦਾ ਇਹ ਦੂਜਾ ਵੱਡਾ ਫੈਸਲਾ ਹੈ। ਅਦਾਲਤ ਦੇ ਇਸ ਫੈਸਲੇ ਨੂੰ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ – ਨਵਾਜ਼ ਪਾਰਟੀ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਕਿਉਂਕਿ ਅਗਲੇ ਕੁਝ ਹੀ ਮਹੀਨਿਆਂ ਵਿਚ ਪਾਕਿਸਤਾਨ ਵਿਚ ਆਮ ਚੋਣਾਂ ਹੋਣ ਵਾਲੀਆਂ ਹਨ।

Check Also

ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ

  ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …