13 ਬੱਚਿਆਂ ਦੀ ਮੌਤ, 11 ਜ਼ਖ਼ਮੀ
ਲਖਨਊ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਕੁਸ਼ੀਨਗਰ ਵਿੱਚ ਅੱਜ ਸਵੇਰੇ ਸਕੂਲ ਵੈਨ ਦੇ ਰੇਲ ਗੱਡੀ ਨਾਲ ਟਕਰਾਉਣ ਕਾਰਨ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ 13 ਬੱਚਿਆਂ ਦੀ ਜਾਨ ਚਲੀ ਗਈ ਅਤੇ 11 ਬੱਚੇ ਜ਼ਖ਼ਮੀ ਹੋ ਗਏ ਹਨ। ਸਕੂਲ ਵੈਨ ਦਾ ਡਰਾਈਵਰ ਵੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਹਸਪਤਾਲ ਵਿੱਚ ਦਮ ਤੋੜ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਇਹ ਹਾਦਸਾ ਵੈਨ ਦੇ ਡਰਾਈਵਰ ਦੀ ਗ਼ਲਤੀ ਕਾਰਨ ਹੀ ਵਾਪਰਿਆ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਯੋਗੀ ਨੇ ਮ੍ਰਿਤਕ ਬੱਚਿਆਂ ਦੇ ਵਾਰਸਾਂ ਲਈ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਪਹੁੰਚਣ ਲਈ ਹੋ ਰਹੀ ਦੇਰੀ ਕਾਰਨ ਵੈਨ ਦੇ ਡਰਾਈਵਰ ਨੇ ਮਾਨਵ ਰਹਿਤ ਫਾਟਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜੋ ਕਿ ਘਾਤਕ ਸਾਬਤ ਹੋਈ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …