ਕਿਹਾ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਰਹੀ ਸੰਗਤ ਦੀ ਸਹੂਲਤ ਲਈ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ਸ਼ਹਿਰ ਦਾ ਵੱਕਾਰੀ ਮੈਟਰੋ ਬੱਸ ਪ੍ਰਾਜੈਕਟ ਸਤੰਬਰ ਮਹੀਨੇ ਚਲਾਇਆ ਜਾਵੇਗਾ ਅਤੇ ਉਸ ਤੋਂ ਪਹਿਲਾਂ ਜੂਨ ਵਿੱਚ ਟਰਾਇਲ ਵਜੋਂ ਬੱਸਾਂ ਚਲਾ ਕੇ ਇਸ ਪ੍ਰਾਜੈਕਟ ਦਾ ਜਾਇਜ਼ਾ ਲਿਆ ਜਾਵੇਗਾ। ਇਹ ਫੈਸਲਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਪ੍ਰਾਜੈਕਟ ਬਾਰੇ ਕਮੇਟੀ ਦੀ ਮੀਟਿੰਗ ਵਿਚ ਲਿਆ। ਮੀਟਿੰਗ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਰੋਜ਼ਾਨਾ ਸਵਾ ਲੱਖ ਦੇ ਕਰੀਬ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਇਸ ਵੱਕਾਰੀ ਪ੍ਰਾਜੈਕਟ ਨੂੰ ਹਰ ਹੀਲੇ ਚਲਾਇਆ ਜਾਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …