ਇਕ ਨੌਜਵਾਨ ਦੀ ਲਾਸ਼ ਹੋਈ ਬਰਾਮਦ
ਕਾਹਨੂੰਵਾਨ/ਬਿਊਰੋ ਨਿਊਜ਼
ਗੁਰਦਾਸਪੁਰ ‘ਚ ਪੈਂਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡਾਂ ਰਾਜੂ ਬੇਲਾ ਅਤੇ ਬਲਵੰਡਾ ਦੇ 5 ਨੌਜਵਾਨ ਨਹਾਉਂਦੇ ਸਮੇਂ ਦਰਿਆ ਬਿਆਸ ਦੇ ਤੇਜ਼ ਵਹਿਣ ਵਿੱਚ ਰੁੜ੍ਹ ਗਏ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਨੂੰ ਬਚਾ ਲਿਆ ਗਿਆ ਹੈ ਅਤੇ ਤਿੰਨ ਪਾਣੀ ਦੇ ਤੇਜ਼ ਵਹਿਣ ਵਿੱਚ ਰੁੜ੍ਹ ਗਏ। ਜਾਣਕਾਰੀ ਅਨੁਸਾਰ ਲਵਦੀਪ ਸਿੰਘ, ਸੁਖਜਿੰਦਰ ਸਿੰਘ, ਜੋਬਨਜੀਤ ਸਿੰਘ, ਸਿਮਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਨਾਂ ਦੇ ਨੌਜਵਾਨ ਕਿਸ਼ਨਪੁਰਾ ਨੇੜੇ ਦਰਿਆ ਬਿਆਸ ਵਿੱਚ ਦੁਪਹਿਰ ਸਮੇਂ ਨਹਾਉਣ ਗਏ। ਨਹਾਉਂਦੇ ਸਮੇਂ ਪੰਜੇ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਇਨ੍ਹਾਂ ਵਿੱਚੋਂ ਸੁਖਜਿੰਦਰ ਸਿੰਘ ਅਤੇ ਜੋਬਨਜੀਤ ਸਿੰਘ ਨੂੰ ਬਚਾਅ ਲਿਆ ਗਿਆ। ਬਾਕੀ ਨੌਜਵਾਨਾਂ ਵਿੱਚੋਂ ਸਿਮਰਨਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਲਵਦੀਪ ਸਿੰਘ ਪਾਣੀ ਦੇ ਡੂੰਘੇ ਵਹਿਣ ਵਿੱਚ ਲਾਪਤਾ ਹੋ ਗਏ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋ ਗਈ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …