ਪਟਨਾ : ਭਾਜਪਾ ਦੀ ਮੌਜੂਦਾ ਲੀਡਰਸ਼ਿਪ ਅਤੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ (80) ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਹਕੂਮਤ ਹੇਠ ਲੋਕਤੰਤਰ ਖ਼ਤਰੇ ਵਿਚ ਹੈ ਜਿਸ ਨੂੰ ਬਚਾਉਣ ਲਈ ਉਹ ਅੰਦੋਲਨ ਚਲਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ ਅਤੇ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ ਪਰ ਹੁਣ ਉਹ ਮੁਲਕ ਵਿਚ ਲੋਕਤੰਤਰ ਨੂੰ ਬਚਾਉਣ ਲਈ ਕੰਮ ਕਰਨਗੇ। ਇਥੇ ਕਾਂਗਰਸ ਤੇ ਆਰਜੇਡੀ ਦੇ ਆਗੂਆਂ ਅਤੇ ਭਾਜਪਾ ਦੇ ਨਾਰਾਜ਼ ਸੰਸਦ ਮੈਂਬਰ ਸ਼ਤਰੂਘਣ ਸਿਨਹਾ ਨਾਲ ਬੈਠਕ ਦੌਰਾਨ ਸਿਨਹਾ ਨੇ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਅਟਲ ਬਿਹਾਰੀ ਵਾਜਪਈ ਸਰਕਾਰ ਸਮੇਂ ਵਿੱਤ ਅਤੇ ਵਿਦੇਸ਼ ਮੰਤਰੀ ਰਹੇ ਸਿਨਹਾ ਨੂੰ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੱਲੋਂ ਭਾਜਪਾ ਦੀ ਕਮਾਨ ਸੰਭਾਲੇ ਜਾਣ ਮਗਰੋਂ ਖੁੱਡੇ ਲਗਾ ਦਿੱਤਾ ਗਿਆ ਸੀ।
Check Also
ਹਰਿਆਣਾ ’ਚ ਵੋਟਾਂ ਭਲਕੇ 5 ਨੂੰ ਅਤੇ ਨਤੀਜੇ 8 ਅਕਤੂਬਰ ਨੂੰ
90 ਵਿਧਾਨ ਸਭਾ ਸੀਟਾਂ ਲਈ 1031 ਉਮੀਦਵਾਰ ਚੋਣ ਮੈਦਾਨ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਭਲਕੇ …