ਲਖਨਊ : ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਕੁਸ਼ੀਨਗਰ ਵਿੱਚ ਸਕੂਲ ਵੈਨ ਦੇ ਰੇਲ ਗੱਡੀ ਨਾਲ ਟਕਰਾਉਣ ਕਾਰਨ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ 13 ਬੱਚਿਆਂ ਦੀ ਜਾਨ ਚਲੀ ਗਈ ਅਤੇ 11 ਬੱਚੇ ਜ਼ਖ਼ਮੀ ਹੋ ਗਏ ਹਨ। ਸਕੂਲ ਵੈਨ ਦਾ ਡਰਾਈਵਰ ਵੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਹਸਪਤਾਲ ਵਿੱਚ ਦਮ ਤੋੜ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਇਹ ਹਾਦਸਾ ਵੈਨ ਦੇ ਡਰਾਈਵਰ ਦੀ ਗ਼ਲਤੀ ਕਾਰਨ ਹੀ ਵਾਪਰਿਆ।