Breaking News
Home / ਕੈਨੇਡਾ / ਸਤਨਾਮ ਸਿੰਘ ਦਾ ਰਾਮਗੜ੍ਹੀਆ ਭਵਨ ਵਿਖੇ ਕੀਤਾ ਗਿਆ ਸਨਮਾਨ

ਸਤਨਾਮ ਸਿੰਘ ਦਾ ਰਾਮਗੜ੍ਹੀਆ ਭਵਨ ਵਿਖੇ ਕੀਤਾ ਗਿਆ ਸਨਮਾਨ

ਬਰੈਂਪਟਨ : ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਉਨਟਾਰੀਓ ਦਾ ਹਫ਼ਤਾਵਾਰੀ ਸਮਾਗਮ ਸੁਖਮਨੀ ਸਾਹਿਬ ਜੀ ਦੇ ਪਾਠ, ਮੈਂਬਰਾਂ ਵੱਲੋਂ ਸੰਗਤੀ ਰੂਪ ਵਿੱਚ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮੈਂਬਰ ਅਤੇ ਸੰਗਤਾਂ ਸ਼ਾਮਲ ਸਨ। ਸਵੇਰੇ ਦਸ ਵਜੇ ਸੁਖਮਣੀ ਸਾਹਿਬ ਦੇ ਪਾਠ ਅਰੰਭ ਕੀਤੇ ਗਏ ਅਤੇ ਤਕਰੀਬਨ ਬਾਰਾਂ ਵਜੇ ਭੋਗ ਪਾਏ ਗਏ। ਉਪਰੰਤ ਕਥਾ ਕੀਰਤਨ ਵੀ ਕੀਤਾ ਗਿਆ ਸੁਖਮਨੀ ਸਾਹਿਬ ਦੇ ਪਾਠ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਅਮਰੀਕਾ ਤੋਂ ਆਏ ਸਤਨਾਮ ਸਿੰਘ ਸਮੇਤ ਪਰਿਵਾਰ ਪਧਾਰੇ ਅਤੇ ਉਨ੍ਹਾਂ ਨੇ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਦੇ ਮੈਂਬਰਾਂ ਅਤੇ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਫਾਊਂਡੇਸ਼ਨ ਸਮਾਜ ਭਲਾਈ ਦੇ ਕੰਮਾਂ ਅਤੇ ਸਾਲਾਨਾ ਸਮਾਗਮਾਂ ਕਰਕੇ ਸਾਰੇ ਕੈਨੇਡਾ ਵਿੱਚ ਮੋਹਰੀ ਹੋ ਰਹੀ ਹੈ।
ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਇਸ ਵਾਰ ਬਾਰਾਂ ਮਈ ਨੂੰ ਹੋਣ ਵਾਲੇ ਇੰਟਰਨੈਸ਼ਨਲ ਐਵਾਰਡ ਵਿੱਚ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇੱਥੇ ਇਹ ਦੱਸਣਯੋਗ ਹੈ ਕਿ ਸਰਦਾਰ ਸਤਨਾਮ ਸਿੰਘ, ਹਰਦਿਆਲ ਸਿੰਘ ਝੀਤਾ ਦੇ ਨੇੜਲੇ ਰਿਸ਼ਤੇਦਾਰ ਹਨ। ਬਹੁਤ ਹੀ ਮਿਲਣਸਾਰ ਇਨਸਾਨ ਹਨ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਸਾਰੀਆਂ ਸੰਗਤਾਂ ਨੇ ਇਸ ਨੇ ਲੰਗਰ ਦਾ ਭਰਪੂਰ ਅਨੰਦ ਮਾਣਿਅ। ਚੇਅਰਮੈਨ ਦਲਜੀਤ ਸਿੰਘ ਗੈਦੂ ਨੇ ਸਾਰੀਆਂ ਸਾਰੀਆਂ ਸੰਗਤਾਂ ਦਾ ਇਸ ਸਮਾਗਮ ਵਿਚ ਪਹੁੰਚਣ ‘ਤੇ ਧੰਨਵਾਦ ਕੀਤਾ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੱਤੀ। ਹੋਰ ਵਧੇਰੇ ਜਾਣਕਾਰੀ ਲਈ ਦਲਜੀਤ ਸਿੰਘ ਗੈਦੂ ਨੂੰ 416 305 9878 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …