ਬਰੈਂਪਟਨ : ਮਈ ਦਿਵਸ ਦੇ ਸ਼ਹੀਦਾਂ ਨੂੰ ਸਮੱਰਪਿਤ ਸੈਮੀਨਾਰ, ਬਰੈਂਪਟਨ ਦੀਆਂ ਤਿੰਨ ਅਗਾਂਹਵਧੂ ਜਥੇਬੰਦੀਆਂ, ਜੀ ਟੀ ਏ ਵੈਸਟ ਕਲੱਬ ਸੀ ਪੀ ਸੀ, ਉੱਤਰੀ ਅਮਰੀਕਾ ਤਰਕਸ਼ੀਲ ਸੁਸਾਇਟੀ, ਓਨਟਾਰੀਓ ਅਤੇ ਇੰਡੋ ਕਨੇਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਰੱਲ ਕੇ 29 ਅਪਰੈਲ, 2018 ਦਿਨ ਐਤਵਾਰ ਨੂੰ ਸ਼ਾਮੀ 2 ਵਜੇ ਤੋਂ 5 ਵਜੇ ਤੱਕ ਬਰੈਂਪਟਨ ਦੇ ਲੋਫਰ ਲੇਕ ਰੀਕਰੀਏਸ਼ਨ ਸੈਂਟਰ ਜੋ 30 ਲੋਫਰ ਲੇਕ ਲੇਨ ਬਰੈਂਪਟਨ ਤੇ ਸਥਿਤ ਹੈ, ਵਿਚ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਜਥੇਬੰਦੀਆਂ ਵਲੋਂ ਸਭ ਨੂੰ ਇਸ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਇਸ ਸੈਮੀਨਾਰ ਵਿਚ ਵੱਖ ਵੱਖ ਬੁਲਾਰਿਆਂ ਵਲੋਂ, ਮਈ ਦਿਵਸ ਦੇ ਇਤਿਹਾਸ, ਇਸ ਦੀ ਅਜੋਕੇ ਸਮੇਂ ਵਿਚ ਮਹੱਤਤਾ ਅਤੇ ਕਾਮਿਆਂ ਦੀਆਂ ਅਜੋਕੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਜਥੇਬੰਦੀਆਂ ਵਲੋਂ ਸਭ ਨੂੰ ਸੱਦਾ ਦਿੱਤਾ ਜਾਂਦਾ ਹੈ, ਕਿ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋ ਕੇ ਇਸ ਨੂੰ ਕਾਮਯਾਬ ਕਰੋ। ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ ਸੁਰਜੀਤ ਸਹੋਤਾ (416 704 0745) ਜਾਂ ਡਾ. ਬਲਜਿੰਦਰ ਸੇਖੋਂ (905 781 1197) ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …