ਕਾਂਗਰਸ ਨੇ ਇਸ ਨੂੰ ਦੱਸਿਆ ਸਾਜਿਸ਼, ਜਾਂਚ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜਹਾਜ਼ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਜਹਾਜ਼ ਨੂੰ ਉੱਤਰੀ ਕਰਨਾਟਕ ਦੇ ਹੁਬਲੀ ਹਵਾਈ ਅੱਡੇ ‘ਤੇ ਐਮਰਜੈਂਸੀ ਉਤਾਰਨਾ ਪਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਹੁਲ ਗਾਂਧੀ ਦਿੱਲੀ ਤੋਂ ਕਰਨਾਟਕ ਚੋਣ ਪ੍ਰਚਾਰ ਲਈ ਜਾ ਰਹੇ ਸਨ। ਕਾਂਗਰਸ ਨੇ ਇਸ ਘਟਨਾ ਦੇ ਪਿੱਛੇ ਕਿਸੇ ਸਾਜਿਸ਼ ਦਾ ਸ਼ੱਕ ਪ੍ਰਗਟਾਇਆ ਹੈ। ਕਾਂਗਰਸ ਪਾਰਟੀ ਨੇ ਇਸ ਮਾਮਲੇ ਵਿਚ ਜਾਂਚ ਦੀ ਮੰਗ ਕੀਤੀ ਹੈ। ਡੀ.ਜੀ.ਸੀ.ਏ. ਨੇ ਨਵੀਂ ਦਿੱਲੀ ਵਿੱਚ ਕਿਹਾ ਕਿ ਉਹ ਮਾਮਲੇ ਦੀ ਜਾਂਚ ਜ਼ਰੂਰ ਕਰਨਗੇ। ਕਰਨਾਟਕ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਪਾਇਲਟਾਂ ਵਿਰੁੱਧ ਸ਼ਿਕਾਇਤ ਦਰਜ ਕਰ ਲਈ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …