ਹੌਜਰੀ ਦੀ ਫੈਕਟਰੀ ਨੂੰ ਵੀ ਲੱਗੀ ਭਿਆਨਕ ਅੱਗ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿਆਸਪੁਰਾ ਦੀ ਸਮਰਾਟ ਕਾਲੋਨੀ ਵਿਚ ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ 32 ਵਿਅਕਤੀ ਜ਼ਖ਼ਮੀ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਜ਼ਖ਼ਮੀਆਂ ਦਾ ਇਲਾਜ ਮੁਫਤ ਕਰਾਉਣ ਲਈ ਵੀ ਨਿਰਦੇਸ਼ ਦਿੱਤੇ ਹਨ।
ਇਸੇ ਤਰ੍ਹਾਂ ਲੁਧਿਆਣਾ ਵਿਚ ਹੀ ਬਹਾਦੁਰਕੇ ਰੋਡ ‘ਤੇ ਸਥਿਤ ਤਿੰਨ ਮੰਜ਼ਲਾ ਹੌਜ਼ਰੀ ਫੈਕਟਰੀ ਵਿੱਚ ਭਿਅਨਕ ਅੱਗ ਲੱਗ ਗਈ। ਅੱਗ ਲੱਗਦਿਆਂ ਫੈਕਟਰੀ ਵਿੱਚ ਪਏ ਪੈਟਰੋਲੀਅਮ ਉਤਪਾਦਾਂ ਕਾਰਨ ਕਈ ਵਿਸਫੋਟਕ ਧਮਾਕੇ ਹੋਏ। ਜੇਐਮ ਹੌਜ਼ਰੀ ਨਾਂ ਦੀ ਇਸ ਫੈਕਟਰੀ ਵਿੱਚ ਅੱਜ ਸਵੇਰੇ ਕਰੀਬ ਦੋ ਵਜੇ ਅੱਗ ਲੱਗੀ। ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਅੱਗ ਬੁਝਾਉਣ ਵਿਚ ਜੁਟ ਗਏ। ਜ਼ਿਕਰਯੋਗ ਇੱਕ ਮਹੀਨਾ ਪਹਿਲਾਂ ਵੀ ਇਸੇ ਫੈਕਟਰੀ ਵਿੱਚ ਅੱਗ ਲੱਗੀ ਸੀ ਜਿਸ ਨਾਲ ਫੈਕਟਰੀ ਦੀ ਪੂਰੀ ਇਮਾਰਤ ਵਿੱਚ ਤਰੇੜਾਂ ਪੈ ਗਈਆਂ ਤੇ ਇਮਾਰਤ ਦਾ ਇੱਕ ਹਿੱਸਾ ਢਹਿ-ਢੇਰੀ ਹੋ ਗਿਆ ਸੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …