ਟਰਾਂਸਪੋਰਟ ਮੰਤਰੀ ਨੇ ਕਿਹਾ, ਪੰਜਾਬ ‘ਚ 600 ਨਵੀਆਂ ਬੱਸਾਂ ਚਲਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੇ ਸੂਬੇ ਵਿਚ 600 ਨਵੀਆਂ ਬੱਸਾਂ ਚਲਾਉਣ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਵਿਚ ਹੁਣ ਨਿੱਜੀ ਅਤੇ ਸਰਕਾਰੀ ਬੱਸਾਂ ਵਿਚ ਜੀ. ਪੀ. ਐੱਸ. ਸਿਸਟਮ ਲਗਾਇਆ ਜਾਵੇਗਾ। ਜਿਸ ਨਾਲ ਨਿਰਧਾਰਤ ਰੂਟ ਅਤੇ ਬੱਸ ਸਟੈਂਡ ਸੇਵਾ ਦੇਣ ਜਾਂ ਨਾ ਦੇਣ ਦੀ ਜਾਣਕਾਰੀ ਵੀ ਤੁਰੰਤ ਮਿਲ ਸਕੇਗੀ। ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਾਂਸਪੋਰਟ ਨਿਯਮਾਂ ਨੂੰ ਹੋਰ ਵੀ ਸਖਤ ਕਰਨ ਜਾ ਰਹੀ ਹੈ ਅਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ઠਉਨ੍ਹਾਂ ਕਿਹਾ ਕਿ ਇਕ ਨਿੱਜੀ ਬਸ ਲਈ ਹੁਣ ਸਿਰਫ ਇਕ ਹੀ ਪਰਮਿਟ ਹੋਵੇਗਾ। ਚੇਤੇ ਰਹੇ ਕਿ ਪੰਜਾਬ ਵਿਚ ਬਾਦਲਾਂ ਦੀਆਂ ਵੱਡੀ ਗਿਣਤੀ ਵਿਚ ਬੱਸਾਂ ਚੱਲਦੀਆਂ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …