ਭਜਾਉਣ ‘ਚ ਮੱਦਦ ਕਰਨ ਲਈ ਲੋਕਾਂ ਨੇ ਸੁਰੱਖਿਆ ਬਲਾਂ ‘ਤੇ ਕੀਤਾ ਪਥਰਾਅ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਇਲਾਕੇ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਭਾਰਤੀ ਫੌਜ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਦੀ ਗੋਲੀਬਾਰੀ ਨਾਲ ਦੋ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਸਮੀਰ ਟਾਈਗਰ ਅਤੇ ਆਕਿਬ ਖਾਨ ਦੇ ਤੌਰ ‘ਤੇ ਹੋਈ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਮੁਕਾਬਲਾ ਸ਼ੁਰੂ ਹੋ ਗਿਆ ਸੀ। ਇਸ ਵਿਚ ਇਕ ਮੇਜਰ ਸਮੇਤ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ। ਸਥਾਨਕ ਲੋਕਾਂ ਨੇ ਅੱਤਵਾਦੀਆਂ ਨੂੰ ਭਜਾਉਣ ਵਿਚ ਮੱਦਦ ਕੀਤੀ ਅਤੇ ਫੌਜ ਦੇ ਜਵਾਨਾਂ ‘ਤੇ ਪੱਥਰਬਾਜ਼ੀ ਕੀਤੀ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਜਵਾਨਾਂ ਨੇ ਅੱਤਵਾਦੀਆਂ ਦੀ ਘੇਰਾਬੰਦੀ ਕੀਤੀ ਤਾਂ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋ ਅੱਤਵਾਦੀ ਮਾਰੇ ਗਏ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …