ਲਾਲੂ ਯਾਦਵ ਦਾ ਕਹਿਣਾ, ਮੇਰੇ ਖਿਲਾਫ ਰਚੀ ਗਈ ਸਾਜਿਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਦਿੱਲੀ ਦੇ ਏਮਜ਼ ਵਿਚੋਂ ਛੁੱਟੀ ਮਿਲ ਗਈ ਹੈ। ਚਾਰਾ ਘੁਟਾਲੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੇ ਲਾਲੂ ਯਾਦਵ ਨੂੰ ਦਿੱਲੀ ਤੋਂ ਰਾਂਚੀ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਲਾਲੂ ਨੇ ਏਮਜ਼ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਨੂੰ ਹਾਲੇ ਤੱਕ ਹਸਪਤਾਲ ਵਿਚੋਂ ਛੁੱਟੀ ਨਾ ਦਿੱਤੀ ਜਾਵੇ, ਕਿਉਂਕਿ ਉਹ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ। ਲਾਲੂ ਦੀ ਅਪੀਲ ਨੂੰ ਨਹੀਂ ਮੰਨਿਆ ਗਿਆ ਅਤੇ ਉਹਨਾਂ ਨੂੰ ਛੁੱਟੀ ਦੇ ਦਿੱਤੀ ਗਈ। ਜ਼ਿਕਰਯੋਗ ਹੈ ਕਿ ਲਾਲੂ ਦੀ ਸਿਹਤ ਖਰਾਬ ਹੋਣ ਕਰਕੇ ਰਾਂਚੀ ਦੇ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਤੇ ਬਾਅਦ ਵਿਚ ਉਨ੍ਹਾਂ ਨੂੰ ਇਲਾਜ ਲਈ ਏਮਜ਼ ਵਿਚ ਭੇਜਿਆ ਗਿਆ ਸੀ।
ਇਸ ਸਬੰਧ ਵਿਚ ਏਮਜ਼ ਨੇ ਦਿੱਲੀ ਪੁਲਿਸ ਕੋਲ ਇਕ ਸ਼ਿਕਾਇਤ ਦਰਜ ਕਰਵਾਈ ਹੈ ਕਿ ਲਾਲੂ ਪ੍ਰਸਾਦ ਯਾਦਵ ਨੂੰ ਛੁੱਟੀ ਦਿੱਤੇ ਜਾਣ ‘ਤੇ ਉਸ ਦੇ ਸਮਰਥਕਾਂ ਨੇ ਪ੍ਰਦਰਸ਼ਨ ਕਰਦਿਆਂ ਹਸਪਤਾਲ ਵਿਚ ਭੰਨਤੋੜ ਕੀਤੀ ਅਤੇ ਏਮਜ਼ ਦੇ ਸਟਾਫ਼ ਨਾਲ ਦੁਰਵਿਹਾਰ ਕੀਤਾ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …