ਸ਼੍ਰੋਮਣੀ ਅਕਾਲੀ ਦਲ ਨੇ ਮੰਗੀ ਜਾਂਚ, ਕੈਪਟਨ ਨੇ ਦੋਸ਼ਾਂ ਨੂੰ ਕੀਤਾ ਰੱਦ
ਜਲੰਧਰ/ਬਿਊਰੋ ਨਿਊਜ਼
12ਵੀਂ ਜਮਾਤ ਨੂੰ ਪੜ੍ਹਾਈ ਜਾਣ ਵਾਲੀ ਇਤਿਹਾਸ ਦੀ ਨਵੀਂ ਕਿਤਾਬ ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੱਚਿਆਂ ਨੂੰ ਗੁਰ ਇਤਿਹਾਸ ਪੜ੍ਹਨ ਤੋਂ ਵਾਂਝਾ ਕਰ ਦਿੱਤਾ ਹੈ। ਇਸ ਨਵੀਂ ਕਿਤਾਬ ਵਿਚ ਅਜ਼ਾਦੀ ਲਹਿਰ ਵਿਚ ਪੰਜਾਬੀਆਂ ਵਲੋਂ ਪਾਏ ਯੋਗਦਾਨ ਨੂੰ ਵੀ ਅਣਗੌਲਿਆ ਕਰ ਦਿੱਤਾ ਗਿਆ ਹੈ। ਪਿਛਲੇ ਵਰ੍ਹੇ ਤੱਕ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਪੰਜਾਬ ਦਾ ਇਤਿਹਾਸ’ ਸਿਰਲੇਖ ਵਾਲੀ ਪਾਠ ਪੁਸਤਕ ਪੜ੍ਹਾਈ ਜਾਂਦੀ ਰਹੀ ਹੈ। ਪਰ ਹੁਣ ਬੋਰਡ ਵਲੋਂ 11ਵੀਂ ਤੇ 12ਵੀਂ ਜਮਾਤ ਦੀਆਂ ਪਾਠ ਪੁਸਤਕਾਂ ਦੀ ਨਵੀਂ ਵਿਉਂਤਬੰਦੀ ਕਰਦਿਆਂ 12ਵੀਂ ਜਮਾਤ ਦੇ ‘ਪੰਜਾਬ ਦੇ ਇਤਿਹਾਸ’ ਸਿਰਲੇਖ ਨੂੰ ਸਾਧਾਰਨ ‘ਇਤਿਹਾਸ’ ਵਿਚ ਬਦਲ ਦਿੱਤਾ ਗਿਆ ਹੈ। ਬੋਰਡ ਨੇ ਪਾਠ ਪੁਸਤਕ ਵਿਚੋਂ ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੱਕ ਦੇ ਸਾਰੇ ਗੁਰ-ਇਤਿਹਾਸ ਨੂੰ ਬਾਹਰ ਕੱਢ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਜਦਕਿ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਹਟਾਉਣ ਬਾਰੇ ਅਕਾਲੀ ਦਲ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …