Breaking News
Home / ਭਾਰਤ / ਗੁਰਦਾਸਪੁਰ ਤੋਂ ਬਾਬਾ ਵਡਭਾਗ ਸਿੰਘ ਗਏ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ

ਗੁਰਦਾਸਪੁਰ ਤੋਂ ਬਾਬਾ ਵਡਭਾਗ ਸਿੰਘ ਗਏ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ

ਛੇ ਸ਼ਰਧਾਲੂਆਂ ਦੀ ਹੋਈ ਮੌਤ, ਸੱਤ ਜ਼ਖ਼ਮੀ

ਊਨਾ/ਬਿਊਰੋ ਨਿਊਜ਼

ਹਿਮਾਚਲ ਪ੍ਰਦੇਸ਼ ਦੇ ਨੈਹਰੀਆਂ ਇਲਾਕੇ ਵਿਚ ਧਾਰਮਿਕ ਸਥਾਨ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਈ ਸ਼ਰਧਾਲੂਆਂ ਨਾਲ ਭਰੀ ਗੱਡੀ ਦੇ ਖੱਡ ਵਿੱਚ ਡਿੱਗ ਜਾਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਮ੍ਰਿਤਕ ਸਾਰੇ ਵਿਅਕਤੀ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਸਨ।  ਜਾਣਕਾਰੀ ਮੁਤਾਬਕ ਇਨੋਵਾ ਗੱਡੀ ਵਿੱਚ ਕੁੱਲ 13 ਵਿਅਕਤੀ ਗੁਰਦਾਸਪੁਰ ਤੋਂ ਸਵਾਰ ਹੋ ਕੇ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਏ ਸਨ। ਅੱਠ ਸੀਟਾਂ ਵਾਲੀ ਕਾਰ ਵਿੱਚ 13 ਵਿਅਕਤੀ ਸਵਾਰ ਸਨ। ਹਾਦਸੇ ਦਾ ਕਾਰਨ ਓਵਰਲੋਡ ਦੱਸਿਆ ਜਾ ਰਿਹਾ ਹੈ।

 

Check Also

ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …