ਜੇਲ੍ਹ ਮੰਤਰੀ ਨੇ ਕਿਹਾ, ਪੰਜਾਬ ਦੀਆਂ ਜੇਲ੍ਹਾਂ ‘ਚ ਰੱਖਾਂਗੇ ਤਜਰਬੇਕਾਰ ਡਾਕਟਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਜੇਲ੍ਹਾਂ ਵਿੱਚ ਕੁੱਲ 22,375 ਕੈਦੀਆਂ ਵਿੱਚੋਂ 1500 ਕੈਦੀ ਏਡਜ਼ ਤੋਂ ਪੀੜਤ ਹਨ। ਏਡਜ਼ ਪੀੜਤ ਕੈਦੀਆਂ ਲਈ ਇਲਾਜ ਦੇ ਵੀ ਜੇਲ੍ਹਾਂ ਅੰਦਰ ਪੂਰੇ ਪ੍ਰਬੰਧ ਨਹੀਂ।ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਏਡਜ਼ ਪੀੜਤ ਕੈਦੀਆਂ ਦੇ ਇਲਾਜ ਲਈ ਪੱਕੇ ਪ੍ਰਬੰਧ ਕੀਤੇ ਜਾਣਗੇ।
ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਲ੍ਹਾਂ ਵਿਚ ਕੈਦੀਆਂ ਦੇ ਸਿਹਤ ਬੀਮੇ ਬਾਰੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ, ਕੈਦੀਆਂ ਵਲੋਂ ਚਲਾਏ ਜਾਂਦੇ ਮੋਬਾਇਲਾਂ ਅਤੇ ઠਜੇਲ੍ਹਾਂ ਵਿਚ ਜਾ ਰਹੇ ਨਸ਼ੇ ਨੂੰ ਖਤਮ ਕਰਨ ਲਈ ਜਲਦ ਹੀ ਸਖਤ ਕਦਮ ਚੁੱਕੇ ਜਾਣਗੇ।ઠਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਕੈਦੀਆਂ ਲਈ ਪੰਜਾਬੀ ਵਿਚ ਸਾਹਿਤ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ਵਿਚ ਸਥਾਈ ਤੌਰ ‘ਤੇ ਡਾਕਟਰਾਂ ਦੀ ਮੰਗ ਵੀ ਕੀਤੀ ਗਈ ਹੈ ਤਾਂ ਜੋ ਕੈਦੀਆਂ ਦਾ ਵਧੀਆ ਇਲਾਜ ਹੋ ਸਕੇ। ਜੇਲ੍ਹ ਮੰਤਰੀ ਰੰਧਾਵਾ ਨੇ ਕਿਹਾ ਕਿ ਇਸ ਬਾਰੇ ਸਿਹਤ ਮੰਤਰੀ ਨਾਲ ਵੀ ਗੱਲਬਾਤ ਹੋ ਚੁੱਕੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …