ਕਿਹਾ, ਅਕਾਲੀ-ਭਾਜਪਾ ਸਰਕਾਰ ਸਮੇਂ ਭ੍ਰਿਸ਼ਟਾਚਾਰ ਹੀ ਹੋਇਆ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅੰਮ੍ਰਿਤਸਰ ਵਿਚ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਇਹ ਅਜੇ ਘਪਲਿਆਂ ਦਾ ਪਰਦਾਫਾਸ਼ ਕਰਨ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਹ ਘਪਲਿਆਂ ਦੀ ਜੜ੍ਹ ਤੱਕ ਪਹੁੰਚਣ ਦਾ ਇਕ ਛੋਟਾ ਜਿਹਾ ਖੁਲਾਸਾ ਹੈ। ਸਿੱਧੂ ਦਾ ਕਹਿਣਾ ਸੀ ਕਿ ਹਾਲੇ ਕਾਰੋਪੇਰਸ਼ਨ ਦਾ ਵੀ ਖੁਲਾਸਾ ਪੂਰਾ ਨਹੀਂ ਹੋਇਆ। ਇਸ ਵਿਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਿਹੜਾ 2013 ਵਿਚ ਡਬਲ ਐਂਟਰੀ ਸਿਸਟਮ ਕੀਤਾ ਗਿਆ ਸੀ ਉਹ ਅਜੇ ਵੀ ਸਿੰਗਲ ਐਂਟਰੀ ਸਿਸਟਮ ਹੀ ਚੱਲ ਰਿਹਾ ਹੈ। ਸਿੱਧੂ ਨੇ ਅਕਾਲੀ-ਭਾਜਪਾ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ 10 ਸਾਲ ਵਿਚ ਸਿਰਫ ਭ੍ਰਿਸ਼ਟਾਚਾਰ ਹੋਇਆ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …