21.4 C
Toronto
Wednesday, September 16, 2026
spot_img
Homeਪੰਜਾਬਸੁਖਪਾਲ ਸਿੰਘ ਖਹਿਰਾ ਨੇ ਕਿਹਾ

ਸੁਖਪਾਲ ਸਿੰਘ ਖਹਿਰਾ ਨੇ ਕਿਹਾ

ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਪੜ੍ਹਾਉਣ ਦੀ ਬਜਾਏ ਮਿਥਿਹਾਸ ਪੜ੍ਹਾਉਣ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ 12ਵੀਂ ਜਮਾਤ ਦੇ ‘ਪੰਜਾਬ ਦਾ ਇਤਿਹਾਸ’ ਕਿਤਾਬ ਦੇ ਮਾਮਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਖਹਿਰਾ ਨੇ ਕੈਪਟਨ ‘ਤੇ ਇਲਜ਼ਾਮ ਲਗਾਏ ਕਿ ਉਹ ਆਪਣੇ ਜਵਾਈ ਅਤੇ ਪੁੱਤ ਨੂੰ ਬਚਾਉਣ ਲਈ ਭਾਜਪਾ ਦੇ ਹੱਥਾਂ ਵਿੱਚ ਖੇਡ ਰਹੇ ਹਨ । ਖਹਿਰਾ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੀ ਬਜਾਏ ਮਿਥਿਹਾਸ ਪੜ੍ਹਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ 12ਵੀਂ ਜਮਾਤ ਦੀ ‘ਪੰਜਾਬ ਦਾ ਇਤਿਹਾਸ’ ਕਿਤਾਬ ਵਿੱਚੋਂ 18 ਚੈਪਟਰ ਕੱਢ ਕੇ 11ਵੀਂ ਜਮਾਤ ਦੇ ਸਿਲੇਬਸ ਵਿੱਚ ਪਾਉਣ ਦੀ ਗੱਲ ਕਹੀ ਜਾ ਰਹੀ ਹੈ। ਪਰ ਇਹ ਵੀ ਕੋਈ ਗਾਰੰਟੀ ਨਹੀਂ ਕਿ ਸਿੱਖ ਇਤਿਹਾਸ 11ਵੀਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ।

RELATED ARTICLES
POPULAR POSTS