ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਕੈਪਟਨ ਇਕ ਵਾਰ ਨਵੀਆਂ ਅਤੇ ਪੁਰਾਣੀਆਂ ਕਿਤਾਬਾਂ ਨੂੰ ਦੇਖ ਲੈਣ
ਚੰਡੀਗੜ੍ਹ/ਬਿਊਰੋ ਨਿਊਜ਼
ਸਕੂਲਾਂ ਵਿਚ ਇਤਿਹਾਸ ਦੀਆਂ ਕਿਤਾਬਾਂ ਵਿੱਚੋਂ ਸਿੱਖ ਗੁਰੂਆਂ ਸਬੰਧੀ ਜਾਣਕਾਰੀ ਹਟਾਉਣ ਦੇ ਮੁੱਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ ਹੈ। ਕੈਪਟਨ ਨੇ ਕਿਹਾ ਹੈ ਕਿ ਬੇਹੱਦ ਸੰਵੇਦਨਸ਼ੀਲ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਉੱਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ਨੂੰ ਬੇਬੁਨਿਆਦ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ 2014 ਵਿੱਚ ਅਕਾਲੀ ਸਰਕਾਰ ਦੇ ਸਮੇਂ ਇਨ੍ਹਾਂ ਕੋਰਸਾਂ ਨੂੰ ਐਨਸੀਈਆਰਟੀ ਸਿਲੇਬਸ ਦੇ ਅਨੁਸਾਰ ਫਿਰ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਸੀ ।
ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ‘ਤੇ ਦੋਸ਼ ਲਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਨਵੀਆਂ ਆਈਆਂ ਕਿਤਾਬਾਂ ਅਤੇ ਪੁਰਾਣੀਆਂ ਕਿਤਾਬਾਂ ਮੰਗਵਾ ਕੇ ਇਕ ਵਾਰ ਦੇਖ ਲੈਣ, ਉਸ ਤੋਂ ਬਾਅਦ ਕਿਸੇ ਨਤੀਜੇ ‘ਤੇ ਪੁੱਜਣ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੀ ਆਪਣੀ ਰਿਪੋਰਟ ਦੋ ਦਿਨਾਂ ਵਿਚ ਐਸਜੀਪੀਸੀ ਪ੍ਰਧਾਨ ਨੂੰ ਸੌਂਪੇਗੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …