27 ਵਿਅਕਤੀਆਂ ਦੀ ਅੱਗ ‘ਚ ਝੁਲਸਣ ਕਾਰਨ ਹੋਈ ਮੌਤ
ਪਟਨਾ/ਬਿਊਰੋ ਨਿਊਜ਼
ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਵਿਚ ਇੱਕ ਬੱਸ ਪਲਟਣ ਕਾਰਨ ਲੱਗੀ ਭਿਆਨਕ ਅੱਗ ਵਿਚ 27 ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਮੁਜੱਫਰਪੁਰ ਤੋਂ ਦਿੱਲੀ ਜਾ ਰਹੀ ਸੀ। ਇਹ ਮੰਦਭਾਗੀ ਬੱਸ ਕਾਬੂ ਤੋਂ ਬਾਹਰ ਹੋ ਜਾਣ ਕਾਰਨ ਸੜਕ ਤੋਂ ਹੇਠਾਂ ਉਤਰਨ ਕਾਰਨ ਪਲਟ ਗਈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਬੱਸ ਵਿਚ 32 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਸਿਰਫ ਪੰਜਾਂ ਨੂੰ ਹੀ ਬਾਹਰ ਕੱਢਿਆ ਜਾ ਸਕਿਆ, ਜੋ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਹਨ। ਸਥਾਨਕ ਲੋਕਾਂ ਦੇ ਦੱਸਣ ਮੁਤਾਬਕ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਬੱਸ ਵਿਚ ਸਵਾਰ ਵਿਅਕਤੀਆਂ ਨੂੰ ਕੱਢਣਾ ਬਹੁਤ ਹੀ ਮੁਸ਼ਕਲ ਸੀ।