Breaking News
Home / ਪੰਜਾਬ / ਤੂਫਾਨ ਕਾਰਨ ਹੋਈਆਂ ਮੌਤਾਂ ਦੀ ਗਿਣਤੀ 116 ਹੋਈ

ਤੂਫਾਨ ਕਾਰਨ ਹੋਈਆਂ ਮੌਤਾਂ ਦੀ ਗਿਣਤੀ 116 ਹੋਈ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਲੰਘੇ ਕੱਲ੍ਹ ਧੂੜ੍ਹ ਭਰੀ ਹਨੇਰੀ ਨੇ ਤੂਫਾਨ ਦਾ ਰੂਪ ਲੈ ਲਿਆ ਸੀ। ਇਸ ਤੂਫਾਨ ਦਾ ਜ਼ਿਆਦਾਤਰ ਅਸਰ ਰਾਜਸਥਾਨ, ਉਤਰ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼ ਅਤੇ ਬਿਹਾਰ ਵਿਚ ਹੋਇਆ, ਜਿਸ ਕਾਰਨ 116 ਵਿਅਕਤੀਆਂ ਦੀ ਜਾਨ ਵੀ ਚਲੀ ਗਈ। ਇਸ ਤੂਫਾਨ ਕਾਰਨ ਉਤਰ ਪ੍ਰਦੇਸ਼ ਵਿਚ 73, ਰਾਜਸਥਾਨ ਵਿਚ 36, ਪੰਜਾਬ ‘ਚ 3, ਮੱਧ ਪ੍ਰਦੇਸ਼ ਅਤੇ ਬਿਹਾਰ ਵਿਚ ਦੋ-ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 140 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹੋਏ ਹਨ। ਇਸ ਤੂਫਾਨ ਦੀ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਸੀ। ਇਸ ਦੌਰਾਨ ਕਈ ਦਰੱਖਤ ਅਤੇ ਬਿਜਲੀ ਦੇ ਖੰਭੇ ਨੁਕਸਾਨੇ ਗਏ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੂਫਾਨ ਕਾਰਨ ਹੋਈਆਂ ਮੌਤਾਂ ‘ਤੇ ਗਹਿਰਾ ਦੁੱਖ ਜ਼ਾਹਰ ਕੀਤਾ ਹੈ। ਯੂਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਨੇ ਤੂਫਾਨ ਕਾਰਨ ਮਾਰੇ ਗਏ ਆਪਣੇ ਸੂਬੇ ਦੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ ਚਾਰ-ਚਾਰ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ ਕੀਤਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …