ਕਿਹਾ, ਹਰਸਿਮਰਤ ਬਾਦਲ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ
ਚੰਡੀਗੜ੍ਹ/ਬਿਊਰੋ ਨਿਊਜ
ਦਿੱਲੀ ਸਥਿਤ ਦਿਆਲ ਸਿੰਘ ਕਾਲਜ (ਈਵਨਿੰਗ) ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰਨ ਦਾ ਆਮ ਆਦਮੀ ਪਾਰਟੀ ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ। ‘ਆਪ’ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲੋਂ ਨੈਤਿਕ ਆਧਾਰ ‘ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਵੀਰ ਸਿੰਘ ਤੇ ਅਮਨ ਅਰੋੜਾ ਨੇ ਕਿਹਾ ਕਿ ਵਿਰੋਧ ਦੇ ਬਾਵਜੂਦ ਵੀ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਦਿੱਤਾ ਗਿਆ। ‘ਆਪ’ ਆਗੂਆਂ ਨੇ ਕਿਹਾ ਕਿ ਹਰਸਿਮਰਤ ਬਾਦਲ ਹੁਣ ਇਸ ਮਾਮਲੇ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੇੜਕਰ ਦੀ ਸਫ਼ਾਈ ਵੀ ਅੱਖਾਂ ਵਿਚ ਘੱਟਾ ਪਾਉਣ ਵਾਲੀ ਹੋਵੇਗੀ, ਜੇਕਰ ਉਹ ਇਸ ਪ੍ਰਤੀ ਕੋਈ ਸਖਤ ਕਾਰਵਾਈ ਨਹੀਂ ਕਰਦੇ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …