ਸੁਖਬੀਰ ਬਾਦਲ ਨੂੰ ਦੱਸਿਆ ਪਤਿਤ ਸਿੱਖ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਜੇਲ੍ਹ ਦੇ ਦੋ ਸੀਨੀਅਰ ਅਫ਼ਸਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੁਖਬੀਰ ਬਾਦਲ ‘ਤੇ ਮੁੜ ਹੱਲਾ ਬੋਲਿਆ ਹੈ। ਰੰਧਾਵਾ ਨੇ ਅਕਾਲੀ ਦਲ ਦੇ ਨਾਲ-ਨਾਲ ਅਕਾਲ ਤਖ਼ਤ ਸਾਹਿਬ ਤੇ ਜਥੇਦਾਰਾਂ ਵਿਰੁੱਧ ਵੀ ਆਪਣੀ ਭੜਾਸ ਕੱਢੀ। ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਪਤਿਤ ਸਿੱਖ ਹੈ, ਉਸ ਨੇ ਅੰਮ੍ਰਿਤ ਛਕ ਕੇ ਭੰਗ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਜੇ ਸੁਖਬੀਰ ਬਾਦਲ ਅੰਮ੍ਰਿਤਧਾਰੀ ਹਨ ਤਾਂ ਉਨ੍ਹਾਂ ਵਿਧਾਨ ਸਭਾ ਵਿੱਚ ਗਾਤਰਾ ਕਿਉਂ ਨਹੀਂ ਦਿਖਾਇਆ, ਮੈਂ ਤਾਂ ਗਾਤਰਾ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਖਿਲਾਫ ਕਾਰਵਾਈ ਨਹੀਂ ਕੀਤੀ, ਕਿਉਂਕਿ ਉਹ ਬਾਦਲਾਂ ਤੋਂ ਡਰਦੇ ਹਨ।
ਜ਼ਿਕਰਯੋਗ ਹੈ ਕਿ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡੀ ਕਾਰਵਾਈ ਕਰਦਿਆਂ ਗੁਰਦਾਸਪੁਰ ਜੇਲ੍ਹ ਵਿੱਚ ਲੰਘੀ ਰਾਤ ਛਾਪੇਮਾਰੀ ਕੀਤੀ। ਮੰਤਰੀ ਨੇ ਡਿਊਟੀ ਸਬੰਧੀ ਕੁਤਾਹੀ ਵਰਤਣ ਵਾਲੇ ਜੇਲ੍ਹ ਸੁਪਰਡੈਂਟ ਤੇ ਡਿਪਟੀ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰਨ ਦੇ ਹੁਕਮ ਦੇ ਦਿੱਤੇ ਸਨ। ਛਾਪੇਮਾਰੀ ਦੌਰਾਨ ਗੁਰਦਾਸਪੁਰ ਜੇਲ੍ਹ ਵਿੱਚੋਂ ਕੈਦੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਸਨ।
Check Also
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ
ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : …