ਜ਼ਿਮਨੀ ਚੋਣ ਲਈ 28 ਮਈ ਨੂੰ ਪੈਣਗੀਆਂ ਵੋਟਾਂ
ਸ਼ਾਹਕੋਟ/ਬਿਊਰੋ ਨਿਊਜ਼
ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਚੇਤੇ ਰਹੇ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਵੋਟਾਂ ਪੈਣੀਆਂ ਹਨ। ਕਾਂਗਰਸ ਪਾਰਟੀ ਵੱਲੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਟਿਕਟ ਦਿੱਤੀ ਗਈ ਹੈ। ਲਾਡੀ ਸ਼ੇਰੋਵਾਲੀਆ ਪਿਛਲੀਆਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਅਜੀਤ ਸਿੰਘ ਕੋਹਾੜ ਕੋਲੋਂ ਹਾਰ ਗਏ ਸਨ।
ਜ਼ਿਕਰਯੋਗ ਹੈ ਕਿ ਅਜੀਤ ਸਿੰਘ ਕੋਹਾੜ ਦੇ ਦੇਹਾਂਤ ਤੋਂ ਬਾਅਦ ਸ਼ਾਹਕੋਟ ਸੀਟ ਖਾਲੀ ਹੋ ਗਈ ਸੀ ਤੇ ਹੁਣ ਉਥੇ ਦੁਬਾਰਾ ਚੋਣ ਹੋ ਰਹੀ ਹੈ। ਇਸ ਤੋਂ ਇਲਾਵਾ ਇਸ ਸੀਟ ਲਈ ਅਕਾਲੀ ਦਲ ਨੇ ਮਰਹੂਮ ਅਜੀਤ ਸਿੰਘ ਕੋਹਾੜ ਦੇ ਬੇਟੇ ਨਾਇਬ ਸਿੰਘ ਕੋਹਾੜ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਕਾਂਗਰਸ ਪਾਰਟੀ ਨੇ ਆਪਣੇ ਪਿਛਲੇ ਉਮੀਦਵਾਰ ਲਾਡੀ ਸ਼ੇਰੋਵਾਲੀਆ ‘ਤੇ ਹੀ ਭਰੋਸਾ ਕੀਤਾ ਹੈ। ਸ਼ਾਹਕੋਟ ਜ਼ਿਮਨੀ ਚੋਣ ਲਈ ਹਰਦੇਵ ਸਿੰਘ ਲਾਡੀ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਕਹਿਣ ‘ਤੇ ਹੀ ਉਮੀਦਵਾਰ ਬਣਾਇਆ ਗਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …