ਗਲਤੀਆਂ ਸੁਧਾਰਨ ਦੀ ਗੱਲ ਕਹੀ, ਨਾਲ ਹੀ ਮੰਗੀ ਮਾਫੀ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਦੇ ਤਿੰਨ ਮੰਤਰੀਆਂ ਨੇ ਸਿੱਖ ਇਤਿਹਾਸ ਦੀ ਕਿਤਾਬ ਦੇ ਵਿਵਾਦ ਮਾਮਲੇ ਬਾਰੇ ਅੱਧੀ ਪਚੱਧੀ ਮੁਆਫ਼ੀ ਮੰਗ ਕੇ ਖਹਿੜਾ ਛੁਡਵਾਉਣ ਦੀ ਕੋਸ਼ਿਸ਼ ਕੀਤੀ । ਸਿੱਖਿਆ ਮੰਤਰੀ ਓਪੀ ਸੋਨੀ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜੋ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਇਤਿਹਾਸ ਦੀ ਕਿਤਾਬ ਵਿੱਚ ਗਲਤੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਦਰੁਸਤ ਕੀਤਾ ਜਾਵੇਗਾ ਇਨ੍ਹਾਂ ਗਲਤੀਆਂ ਲਈ ਉਨ੍ਹਾਂ ਮਾਫੀ ਵੀ ਮੰਗੀ । ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ‘ਚ ਸਿੱਖ ਇਤਿਹਾਸ ਨੂੰ ਬਿਲਕੁਲ ਵੀ ਘੱਟ ਨਹੀਂ ਕੀਤਾ ਗਿਆ। ਇਸ ਮਾਮਲੇ ਬਾਰੇ ਅਕਾਲੀ ਦਲ ਦੇ ਆਗੂ ਜਾਣ ਬੁੱਝ ਕੇ ਸਿਆਸਤ ਖੇਡ ਰਹੇ ਹਨ ।
Home / ਪੰਜਾਬ / ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨੇ ਸਿੱਖ ਇਤਿਹਾਸ ਦੀ ਕਿਤਾਬ ਬਾਰੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੀਤੀ ਕੋਸ਼ਿਸ਼
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …