Breaking News
Home / ਹਫ਼ਤਾਵਾਰੀ ਫੇਰੀ / ਦਿਆਲ ਸਿੰਘ ਕਾਲਜ ਦਾ ਨਾਮ ਚੁੱਪ ਚੁਪੀਤੇ ‘ਵੰਦੇ ਮਾਤਰਮ’ ਰੱਖਿਆ

ਦਿਆਲ ਸਿੰਘ ਕਾਲਜ ਦਾ ਨਾਮ ਚੁੱਪ ਚੁਪੀਤੇ ‘ਵੰਦੇ ਮਾਤਰਮ’ ਰੱਖਿਆ

ਚੰਡੀਗੜ੍ਹ : ਸਿੱਖ ਭਾਈਚਾਰੇ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਦਿਆਲ ਸਿੰਘ ਕਾਲਜ (ਈਵਨਿੰਗ) ਦੀ ਪ੍ਰਬੰਧਕ ਕਮੇਟੀ ਨੇ ਕਾਲਜ ਦਾ ਨਾਂ ਚੁੱਪ-ਚੁਪੀਤੇ ਬਦਲ ਕੇ ‘ਵੰਦੇ ਮਾਤਰਮ ਦਿਆਲ ਸਿੰਘ ਕਾਲਜ, ਯੂਨੀਵਰਸਿਟੀ ਆਫ ਦਿੱਲੀ’ ਰੱਖ ਦਿੱਤਾ ਹੈ। ਇਸ ਨਾਂ ਦਾ ਬੈਨਰ ਕਾਲਜ ਵਿੱਚ 25 ਅਪਰੈਲ ਨੂੰ ਹੋਏ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਲਾਇਆ ਗਿਆ ਸੀ। ਪਿਛਲੇ ਸਾਲ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦੀ ਤਜਵੀਜ਼ ਤੋਂ ਵਿਵਾਦ ਛਿੜ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਪ੍ਰਬੰਧਕ ਕਮੇਟੀ ਦੀ ਇਸ ਹਰਕਤ ਨੂੰ ਨਿੰਦਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਸੰਸਦ ਵਿੱਚ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦਿੱਤਾ ਸੀ। ਫਿਰ ਵੀ ਕਾਲਜ ਦੇ ਨਾਂ ਨਾਲ ਛੇੜ-ਛਾੜ ਕਰਨੀ ਸੰਸਦ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨ੍ਹਾ ਇਸ ਮਾਮਲੇ ਵਿੱਚ ਦੋਸ਼ੀ ਹਨ ਤੇ ਸਰਕਾਰ ਉਸ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰੇ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …