ਜੰਮੂ: ਜੰਮੂ ਤੇ ਕਸ਼ਮੀਰ ਦੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਕਵਿੰਦਰ ਗੁਪਤਾ ਨੇ ਕਠੂਆ ਜਬਰ-ਜਨਾਹ ਤੇ ਕਤਲ ਕਾਂਡ ਨੂੰ ‘ਛੋਟੀ’ ਜਿਹੀ ਘਟਨਾ ਕਹਿ ਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ , ‘ਇਹ (ਕਠੂਆ ਜਬਰ ਜਨਾਹ ਤੇ ਕਤਲ) ਬਹੁਤ ਛੋਟੀ ਜਿਹੀ ਘਟਨਾ ਸੀ। ਸਾਨੂੰ ਇਸ ਤੋਂ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਭਵਿੱਖ ਵਿਚ ਨਾ ਵਾਪਰਨ।’ ਉਨ੍ਹਾਂ ਕਿਹਾ, ‘ਲੜਕੀ ਨੂੰ ਇਨਸਾਫ਼ ਦਿਵਾਇਆ ਜਾਣਾ ਚਾਹੀਦਾ ਹੈ। ਸਰਕਾਰ ਸਾਹਮਣੇ ਕਈ ਵੱਡੀਆਂ ਚੁਣੌਤੀਆਂ ਹਨ ਤੇ ਮੈਨੂੰ ਲਗਦਾ ਹੈ ਕਿ ਇਸ ਮਾਮਲੇ ਨੂੰ ਬੇਵਜ੍ਹਾ ਅਹਿਮੀਅਤ ਦਿੱਤੀ ਗਈ ਹੈ। ਇਸ ਮੁੱਦੇ ਨੂੰ ਬਿਨਾ ਗੱਲ ਤੋਂ ਉਛਾਲਿਆ ਗਿਆ ਹੈ।’ ਕਵਿੰਦਰ ਗੁਪਤਾ ਵੱਲੋਂ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਨੂੰ ਛੋਟੀ ਘਟਨਾ ਦੱਸਣ ਬਾਰੇ ਦਿੱਤੇ ਬਿਆਨ ਦੀ ਕਾਂਗਰਸ ਨੇ ਸਖ਼ਤ ਨਿਖੇਧੀ ਕੀਤੀ ਹੈ। ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਸੂਬੇ ਦੇ ਨਵੇਂ ਉੱਪ ਮੁੱਖ ਮੰਤਰੀ ਨੇ ਕਠੂਆ ਕਾਂਡ ਬਾਰੇ ਦਿੱਤੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਵੱਲੋਂ ‘ਬੇਟੀ ਬਚਾਓ’ ਦਾ ਕੋਈ ਨਾਅਰਾ ਨਹੀਂ ਬਲਕਿ ਚਿਤਾਵਨੀ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …