ਓਟਵਾ : ਬਰੈਂਪਟਨ ਸਾਊਥ ਤੋਂ ਐਮ ਪੀ ਸੋਨੀਆ ਸਿੱਧੂ ਨੇ ਹਾਊਸ ਆਫ ਕਾਮਨਜ਼ ਵਿਚ ਸੰਬੋਧਨ ਕਰਦਿਆਂ ਕੈਨੇਡਾ ਵਿਚ ਵਸਦੇ ਸਿੱਖਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ ਹੈ। ਸਪੀਕਰ ਨੂੰ ਸੰਬੋਧਤ ਹੁੰਦਿਆਂ ਸੋਨੀਆ ਸਿੱਧੂ ਨੇ ਕਿਹਾ, ਸਿੱਖ ਭਾਈਚਾਰੇ ਵਲੋਂ ਪੂਰੇ ਉਤਸ਼ਾਹ ਨਾਲ ਖਾਲਸਾ ਸਾਜਨਾ ਦਿਵਸ ਮਨਾਇਆ ਜਾ ਰਿਹਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਸਾਰੇ ਸਿੱਖਾਂ ਨੂੰ ਬਰਾਬਰਤਾ, ਮਹਾਨ ਕਾਰਜਾਂ ਲਈ ਕੁਰਬਾਨੀ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਆਪਣੀ ਜ਼ਿੰਦਗੀ ਵਿਚ ਲਾਗੂ ਕਰਨ ਦਾ ਰਾਹ ਦਿਖਾਇਆ ਸੀ। ਇਸੇ ਦਿਨ ਪੰਜਾਬ ਦੇ ਕਿਸਾਨ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਕਰਦੇ ਹਨ। ਉਹਨਾਂ ਕਿਹਾ ਕਿ ਸਾਡੇ ਧਰਮ ਦਾ ਇਤਿਹਾਸ ਅਤੇ ਸਭਿਆਚਾਰ ਸਾਨੂੰ ਵਿਲੱਖਣ ਅਤੇ ਇਕਜੁਟ ਬਣਾਉਂਦਾ ਹੈ। ਇਕ ਸਿੱਖ ਐਮ.ਪੀ. ਹੋਣ ‘ਤੇ ਮੈਨੂੰ ਮਾਣ ਹੈ ਅਤੇ ਕੈਨੇਡਾ ਵਿਚ ਇਤਿਹਾਸ ‘ਚ ਇਸ ਵਾਰ ਸਭ ਤੋਂ ਜ਼ਿਆਦਾ ਸਿੱਖ ਐਮ ਪੀ ਚੁਣੇ ਗਏ, ਜਿਨ੍ਹਾਂ ਵਿਚੋਂ ਚਾਰ ਕੈਬਨਿਟ ਮੰਤਰੀ ਬਣੇ। ਮੇਰੇ ਹਲਕੇ ਬਰੈਂਪਟਨ ਸਾਊਥ ਵਾਂਗ ਕੈਨੇਡਾ ਵਿਚ ਵੱਖ-ਵੱਖ ਥਾਵਾਂ ‘ਤੇ ਖਾਲਸਾ ਸਾਜਨਾ ਦਿਵਸ ਪੂਰਨ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …